15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਇਲਾਕਿਆਂ ’ਚ ਪਿਆ ਮੀਂਹ

ਅਜੀਤ ਡੈਸਕ 26-06-2026

ਅੰਮ੍ਰਿਤਸਰ, 25 ਜੂਨ (ਹਰਮਿੰਦਰ ਸਿੰਘ)-ਪੰਜਾਬ ‘ਚ ਅੰਮ੍ਰਿਤਸਰ ਸਮੇਤ ਇਲਾਕਿਆਂ ‘ਚ ਤੇਜ਼ ਹਵਾਵਾਂ ਚੱਲਣ ਅਤੇ ਗਰਜ ਚਮਕ ਦੇ ਨਾਲ ਦਰਮਿਆਨੀ ਅਤੇ ਹਲਕੀ ਬਰਸਾਤ ਹੋਣ ਨਾਲ ਤਾਪਮਾਨ ‘ਚ ਵੱਡੀ ਗਿਰਵਾਟ ਆਈ। ਗੁਰਦਾਸਪੁਰ ‘ਚ ਤਾਪਮਾਨ ‘ਚ ਸਭ ਤੋਂ ਜ਼ਿਆਦਾ ਗਿਰਾਵਟ 8.0 ਡਿਗਰੀ ਸੈਲਸੀਅਸ ਤੱਕ ਦਰਜ ਕੀਤੀ। ਲੰਘੇ 24 ਘੰਟਿਆਂ ‘ਚ ਅੰਮ੍ਰਿਤਸਰ ‘ਚ 52.6 ਮਿਲੀਮੀਟਰ ਤੱਕ ਬਰਸਾਤ ਦਰਜ ਕੀਤੀ ਗਈ। ਇਸੇ ਦੌਰਾਨ ਹੀ ਰੂਪ ਨਗਰ ‘ਚ 30.5 ਮਿਲੀਮੀਟਰ, ਪਠਾਨਕੋਟ ‘ਚ 25 ਮਿਲੀਮੀਟਰ ਮੀਂਹ ਪਿਆ। ਇਸ ਦੌਰਾਨ ਦਿਨ ਦੇ ਸਮੇਂ ਪੰਜਾਬ ਦੇ ਫਰੀਦਕੋਟ ਇਲਾਕੇ ‘ਚ ਸਭ ਤੋਂ ਜ਼ਿਆਦਾ 40.1 ਡਿਗਰੀ ਸੈਲਸੀਅਸ ਤੱਕ ਤਾਪਮਾਨ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ 31.2 ਡਿਗਰੀ ਤਾਪਮਾਨ ਰਿਹਾ ਜੋ ਇਕ ਦਿਨ ਪਹਿਲਾਂ ਨਾਲੋਂ 6.0 ਡਿਗਰੀ ਅਤੇ ਆਮ ਨਾਲੋਂ 6.3 ਡਿਗਰੀ ਸੈਲਸੀਅਸ ਘੱਟ ਸੀ। ਪਠਾਨਕੋਟ ‘ਚ ਦਿਨ ਦੇ ਸਮੇਂ 31.4 ਡਿਗਰੀ ਸੈਲਸੀਅਸ ਅਤੇ ਰਾਤ ਨੂੰ ਸੂਬੇ ‘ਚ ਸਭ ਤੋਂ ਘੱਟ 22.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਵਲੋਂ ਅਗਲੇ 24 ਘੰਟਿਆਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਗਰਜ ਚਮਕ ਨਾਲ ਮੀਂਹ ਪੈਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ ਜਿਸ ਨੂੰ ਲੈ ਕੇ ਯੈੱਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਪਿਛਲੀ ਖ਼ਬਰ ਦਿੱਲੀ ਹੋਟਲ ਅਤੇ ਲਖਨਊ ਕੋਚਿੰਗ ਸੈਂਟਰ ਅਗਨੀ ਕਾਂਡ ਤੋਂ ਸਬਕ ਲੈਣ ਦੀ ਲੋੜ ਅਗਲੀ ਖ਼ਬਰ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਅਹੁਦੇ ਤੋਂ ਹਟਾ ਕੇ ਕਿਸੇ ਹੋਰ ਪਾਰਟੀ ਆਗੂ ਨੂੰ ਜ਼ਿੰਮੇਵਾਰੀ ਸੌਂਪਣ-ਐਡਵੋਕੇਟ ਸਿਆਲਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।