14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸੁਲਤਾਨਵਿੰਡ ਖ਼ਾਲਸਾ ਨਗਰ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲਗਾਇਆ ਵਿਸ਼ੇਸ਼ ਕੈਂਪ

ਅਜੀਤ ਡੈਸਕ 28-06-2026
ਸੁਲਤਾਨਵਿੰਡ, 27 ਜੂਨ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈ ਗਈ ਮੁਹਿੰਮ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਹੁਲਾਰਾ ਦਿੰਦਿਆਂ, ਅੱਜ ਇਲਾਕੇ ਦੇ ਖਾਲਸਾ ਨਗਰ (ਭਾਈ ਮੰਝ ਸਾਹਿਬ ਰੋਡ) ਵਿਖੇ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਇਆ ਗਿਆ, ਜਿਸ ਵਿਚ ਮੈਡਮ ਸੀਮਾ ਆਸ਼ਾ ਵਰਕਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਮਾਵਾਂ ਅਤੇ ਧੀਆਂ ਨੇ ਸਕੀਮ ਦਾ ਲਾਭ ਲੈਣ ਲਈ ਫਾਰਮ ਭਰੇ। ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਵਰਕਰਾਂ ਨੇ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਇਸ ਯੋਜਨਾ ਰਾਹੀਂ ਮਾਵਾਂ ਅਤੇ ਧੀਆਂ ਦੇ ਸਤਿਕਾਰ ਨੂੰ ਵਧਾਉਣਾ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਨਾਲ ਜੋੜਨਾ ਹੈ। ਇਸ ਮੌਕੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਡਾ. ਨਿੱਝਰ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਲ ਰਿਹਾ ਹੈ। ਇਸ ਮੌਕੇ ਨਵਜੋਤ ਕੌਰ, ਕਵਲਜੀਤ ਕੌਰ, ਗੁਰਮੀਤ ਕੌਰ, ਮਨਪ੍ਰੀਤ ਕੌਰ ਨਵਦੀਪ ਕੌਰ ਵਰਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਦਮਾ ਅਗਲੀ ਖ਼ਬਰ ਸਰਹੱਦ ਪਾਰ ਤੋਂ ਹਥਿਆਰਾਂ ਦੀ ਡਰੋਨ ਰਾਹੀਂ ਆਈ ਖੇਪ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।