14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮੁੱਖ ਮੰਤਰੀ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਛਿੱਡਣ ਦੇ ਕਈ ਪਰਿਵਾਰ ‘ਆਪ’ ਵਿਚ ਸ਼ਾਮਿਲ

ਅਜੀਤ ਡੈਸਕ 29-06-2026

ਚੋਗਾਵਾਂ, 28 ਜੂਨ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀਆਂ ਲੋਕ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਛਿੱਡਣ ਦੇ ਗੁਰਲਾਲ ਸਿੰਘ ਸਮੇਤ 15 ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸ਼ਾਮਿਲ ਹੋਣ ਵਾਲੇ ਗੁਰਲਾਲ ਸਿੰਘ ਲਾਲੀ, ਜਸਬੀਰ ਸਿੰਘ, ਅਜੀਤ ਸਿੰਘ, ਸਰਬਜੀਤ ਸਿੰਘ, ਸੰਦੀਪ ਸਿੰਘ, ਮਨਪ੍ਰੀਤ ਸਿੰਘ, ਅਰਮਾਨ ਪ੍ਰੀਤ ਸਿੰਘ, ਲਖਵਿੰਦਰ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ, ਵਿਸ਼ਾਲ ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਹਿਤੈਸ਼ੀ ਨੀਤੀਆਂ ਕਰਕੇ ਹਰ ਵਰਗ ਦਾ ਭਰੋਸਾ ਪਾਰਟੀ ਵੱਲੋ ਵੱਧ ਰਿਹਾ ਹੈ। ਇਹ ਪਰਿਵਾਰ ਵੀ ਪਾਰਟੀ ਦੀਆਂ ਨੀਤੀਆਂ ਅਤੇ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਸੱਚੀ ਲੋਕ ਸੇਵਾ ਲਈ ‘ਆਪ’ ਦੇ ਪੱਖ ‘ਚ ਆਏ ਹਨ। ਇਸ ਮੌਕੇ ਕਸ਼ਮੀਰ ਸਿੰਘ ਖਿਆਲਾ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਲਖਬੀਰ ਸਿੰਘ, ਸਰਪੰਚ ਕੁਲਵਿੰਦਰ ਕੌਰ, ਹਰਪਾਲ ਸਿੰਘ, ਨਿਹਾਲ ਸਿੰਘ, ਸੋਸ਼ਲ ਮੀਡੀਆ ਇੰਚਾਰਜ ਅਮਿਤੋਜ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਡਾ. ਮਨਜੀਤ ਸਿੰਘ ਰਟੌਲ ਦੀ ਅਗਵਾਈ ’ਚ ਪਲਸ ਪੋਲੀਓ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਸ਼ਹੀਦ ਐਕਸਪ੍ਰੈੱਸ ਢਾਈ ਘੰਟਿਆਂ ਬਾਅਦ ਰੇਲਵੇ ਸਟੇਸ਼ਨ ਤੋਂ ਹੋਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।