13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਗੋਲੀ ਚੱਲਣ ਦੌਰਾਨ ਇਕ ਵਿਅਕਤੀ ਜ਼ਖ਼ਮੀ, ਮਾਮਲਾ ਦਰਜ

ਅਜੀਤ ਡੈਸਕ 29-06-2026

ਅੰਮ੍ਰਿਤਸਰ, 28 ਜੂਨ (ਹਰਮਿੰਦਰ ਸਿੰਘ)-ਬੀਤੇ ਦਿਨ ਰਣਜੀਤ ਐਵੀਨਿਊ ਦੇ ਈ ਬਲਾਕ ਵਿਖੇ ਕਿਸੇ ਗੱਲ ਤੋਂ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਜਖ਼ਮੀ ਕਰਨ ਵਾਲਿਆਂ ਦੇ ਖਿਲਾਫ਼ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਪੁਲਿਸ ਨੇ ਅਸ਼ਵਨੀ ਕੁਮਾਰ ਦੇ ਬਿਆਨਾਂ ਦੇ ਆਧਾਰ ‘ਤੇ ਸੋਨੂੰ ਮਾਹਲ ਅਤੇ ਕੁਝ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਦਰਜ ਕੀਤਾ ਗਿਆ ਹੈ। ਮੁੱਦਈ ਪੱਖ ਨੇ ਦੱਸਿਆ ਕਿ ਉਸ ਦਾ ਲੜਕਾ ਕੁਨਾਲ ਅਰੋੜਾ ਜੋ ਹੈਲਥ ਕਲੱਬਰ ਹੈਮਰ ਮਾਲ ਰੋਡ ਤੋਂ ਈ ਬਲਾਕ ਰਣਜੀਤ ਐਵੀਨਿਊ ਅੰਮ੍ਰਿਤਸਰ ‘ਚ ਕੁਝ ਖਾਣ ਪੀਣ ਲਈ ਗੱਡੀ ‘ਚੋਂ ਬਾਹਰ ਨਿਕਲਿਆ ਜਿਥੇ ਪਹਿਲਾਂ ਹੀ ਕੁਝ ਲੜਕੇ ਆਪਸ ਵਿਚ ਝਗੜਾ ਕਰ ਰਹੇ ਤੇ ਉਹ ਨੌਜਵਾਨ ਆਪਸ ਵਿਚ ਕਹਿ ਰਹੇ ਸਨ ਕਿ ਸੋਨੂੰ ਮਾਹਲ ਮਾਰ ਗੋਲੀ ਤੇ ਉਸ ਦੇ ਦੇਖਦਿਆਂ ਸੋਨੂੰ ਮਾਹਲ ਨੇ ਮਾਰ ਦੇਣ ਦੀ ਨੀਅਤ ਨਾਲ ਸਿੱਧੀ ਗੋਲੀ ਉਸ ਦੇ ਲੜਕੇ ਕੁਨਾਲ ਅਰੋੜਾ ਦੇ ਮਾਰੀ ਜੋ ਉਸ ਦੀ ਸੱਜੀ ਵੱਖੀ ‘ਤੇ ਲੱਗੀ ਅਤੇ ਜ਼ਮੀਨ ‘ਤੇ ਡਿੱਗ ਪਿਆ । ਜਿਸ ਉਪਰੰਤ ਸੋਨੂੰ ਲਲਕਾਰੇ ਮਾਰਦਾ ਹੋਇਆ ਆਪਣੇ ਸਾਥੀਆਂ ਸਮੇਤ ਘਟਨਾ ਸਥਾਨ ਤੋਂ ਆਪਣੀ ਗੱਡੀ ‘ਚ ਸਵਾਰ ਹੋ ਕੇ ਦੌੜ ਗਿਆ। ਇਸ ਸਬੰਧ ਵਿਚ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਜੋੜ ਮੇਲੇ ਦੀ ਗੁਰੂ ਕੀ ਵਡਾਲੀ ਵਿਖੇ ਸ਼ੁਰੂਆਤ... ਅਗਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਡਾ. ਮਨਜੀਤ ਸਿੰਘ ਰਟੌਲ ਦੀ ਅਗਵਾਈ ’ਚ ਪਲਸ ਪੋਲੀਓ ਮੁਹਿੰਮ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।