30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਡੀ. ਸੀ. ਦੇ ਆਦੇਸ਼-ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ ਜਾਂਚ ਦੌਰਾਨ ਫਾਰਮ ਭਰਨ ਲਈ ਪੂਰਾ ਸਹਿਯੋਗ ਦੇਣ

ਅਜੀਤ ਡੈਸਕ 03-07-2026

ਅੰਮ੍ਰਿਤਸਰ, 2 ਜੁਲਾਈ (ਰੇਸ਼ਮ ਸਿੰਘ)-ਚੋਣ ਕਮਿਸ਼ਨ ਵਲੋਂ ਚੱਲ ਰਹੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ. ਆਈ. ਆਰ.-2026) ਮੁਹਿੰਮ ਤਹਿਤ ਰਾਜ ਦੇ ਮੁੱਖ ਚੋਣ ਅਧਿਕਾਰੀ ਵਲੋਂ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸੂਬਾ ਸਰਕਾਰ ਦੇ ਸਾਰੇ ਕਰਮਚਾਰੀ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਲਈ ਪੂਰਾ ਸਹਿਯੋਗ ਦੇਣ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦਲਵਿੰਦਰਜੀਤ ਸਿੰਘ ਵਲੋਂ ਜਾਰੀ ਹਦਾਇਤਾਂ ਅਨੁਸਾਰ ਘਰ-ਘਰ ਜਾ ਕੇ ਕੀਤੀ ਜਾ ਰਹੀ ਇਸ ਪ੍ਰਕਿਰਿਆ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਹਰੇਕ ਵੋਟਰ ਦੇ ਘਰ ਜਾ ਕੇ ਇਨਿਊਮੇਰੇਸ਼ਨ ਫਾਰਮ ਵੰਡ ਰਹੇ ਹਨ, ਉਨ੍ਹਾਂ ਨੂੰ ਭਰਨ ਵਿਚ ਸਹਾਇਤਾ ਕਰ ਰਹੇ ਹਨ ਅਤੇ ਭਰੇ ਹੋਏ ਫਾਰਮ ਇਕੱਠੇ ਕਰ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਇਸ ਮੁਹਿੰਮ ਸੰਬੰਧੀ ਜਾਗਰੂਕ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਜਿਹੜੇ ਕਰਮਚਾਰੀ ਪੰਜਾਬ ਵਿਚ ਵੋਟਰ ਵਜੋਂ ਰਜਿਸਟਰਡ ਹਨ, ਉਹ ਆਪਣੇ ਸੰਬੰਧਿਤ ਬੂਥ ਦੇ ਨਾਲ ਸੰਪਰਕ ਕਰਕੇ ਇਨਿਊਮੇਰੇਸ਼ਨ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸਿੰਘ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਦੀ ਸਰਗਰਮ ਭਾਗੀਦਾਰੀ ਨਾਲ ਕੋਈ ਵੀ ਯੋਗ ਵੋਟਰ ਨਾ ਰਹਿ ਜਾਵੇ ਦੇ ਉਦੇਸ਼ ਨੂੰ ਸਫਲਤਾਪੂਰਵਕ ਹਾਸਿਲ ਕਰਨ ਵਿਚ ਮਦਦ ਮਿਲੇਗੀ।

ਪਿਛਲੀ ਖ਼ਬਰ ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਵਿਖੇ ਅਧਿਆਪਕਾਂ ਲਈ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪਿੰਡ ਧਨੋਆ ਕਲਾਂ ਵਿਖੇ ਖੋਲ੍ਹਿਆ ਗਿਆ ਮੁਫ਼ਤ ਸਕੂਲ-ਧਰਮ, ਸਿੱਖਿਆ ਤੇ ਸੇਵਾ ਦਾ ਸੁਮੇਲ : ਡਾ. ਨਿੱਜਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।