11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਥਾਣਾ ਸੁਲਤਾਨਵਿੰਡ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 04-07-2026
ਸੁਲਤਾਨਵਿੰਡ, 3 ਜੁਲਾਈ (ਗੁਰਨਾਮ ਸਿੰਘ ਬੁੱਟਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਨਿਰੰਤਰ ਮੁਹਿੰਮ ਤਹਿਤ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਮੁਸ਼ਤੈਦੀ ਨਾਲ ਕੀਤੀ ਜਾ ਰਹੀ ਗਸ਼ਤ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਇਸ ਸੰਬੰਧੀ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ (ਐੱਸ. ਐੱਚ. ਓ.) ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਸੁਲਤਾਨਵਿੰਡ ਦੀ ਅੱਪਰ ਬਾਰੀ ਦੁਆਬ ਨਹਿਰ (ਸ਼ਿਵਾਲਾ ਸੱਪਾਂ ਵਾਲਾ) ਦੇ ਨਜ਼ਦੀਕ ਏ. ਐੱਸ. ਆਈ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਵਿਕਰਮਜੀਤ ਸਿੰਘ ਤੇ ਏ. ਐੱਸ. ਆਈ. ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਸ਼ੱਕੀ ਹਾਲਤ ’ਚ ਘੁੰਮ ਰਹੇ ਦੋ ਨੌਜਵਾਨਾਂ ਨੂੰ ਰੋਕ ਕੇ ਜਦੋਂ ਕਾਨੂੰਨ ਮੁਤਾਬਕ ਉਨ੍ਹਾਂ ਦੀ ਤਲਾਸ਼ੀ ਲਈ ਗਈ, ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ‘ਚ ਰਮਨ ਕੁਮਾਰ ਉਰਫ਼ ਰੋਮੀ ਪੁੱਤਰ ਮਹਿੰਦਰ ਸਿੰਘ (ਵਾਸੀ ਕੋਟ ਮਿੱਤ ਸਿੰਘ, ਸੁਲਤਾਨਵਿੰਡ, ਅੰਮ੍ਰਿਤਸਰ) ਅਭੀ ਸਿੰਘ ਪੁੱਤਰ ਦਾਰਾ ਸਿੰਘ (ਵਾਸੀ ਗੁਰੂ ਅਰਜਨ ਦੇਵ ਨਗਰ, ਤਰਨ ਤਾਰਨ ਰੋਡ, ਅੰਮ੍ਰਿਤਸਰ) ਦੱਸਿਆ ਜਾ ਰਿਹਾ ਹੈ। ਥਾਣਾ ਮੁਖੀ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੀਆਂ ਸੰਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ।
ਪਿਛਲੀ ਖ਼ਬਰ 125 ਸਾਲ ਪੁਰਾਣੀ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਉਣਾ ਪਾਕਿਸਤਾਨ ਦਾ ਸਿੱਖ ਵਿਰੋਧੀ ਹੋਣ ਦਾ ਸਬੂਤ-ਭਾਰਤੀ ਜਨਤਾ ਪਾਰਟੀ ਅਗਲੀ ਖ਼ਬਰ ਸੁਲਤਾਨਵਿੰਡ ਰੋਡ ਵਿਖੇ ਰੇਤ ਦੇ ਭਰੇ ਟਿੱਪਰ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਐਕਟਿਵਾ ਸਵਾਰ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।