11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

125 ਸਾਲ ਪੁਰਾਣੀ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਉਣਾ ਪਾਕਿਸਤਾਨ ਦਾ ਸਿੱਖ ਵਿਰੋਧੀ ਹੋਣ ਦਾ ਸਬੂਤ-ਭਾਰਤੀ ਜਨਤਾ ਪਾਰਟੀ

ਅਜੀਤ ਡੈਸਕ 04-07-2026
ਅੰਮ੍ਰਿਤਸਰ, 3 ਜੁਲਾਈ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਜਸਪਾਲ ਸਿੰਘ ਸ਼ੰਟੂ ਨੇ ਸਾਂਝੇ ਤੌਰ ‘ਤੇ ਪਾਕਿਸਤਾਨ ਦੇ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ‘ਚ ਬਣੇ 125 ਸਾਲ ਤੋਂ ਵਧ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਕੁਝ ਲੋਕਾਂ ਵਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਘਟ ਗਿਣਤੀ ਲੋਕ ਅਤੇ ਉਨ੍ਹਾਂ ਦੇ ਧਾਰਮਿਕ ਸਥਾਨ ਬਿਲਕੁਲ ਵੀ ਸੁਰਖਿਅਤ ਨਹੀਂ ਹਨ।
ਇਸ ਸਾਂਝੇ ਬਿਆਨ ਰਾਹੀਂ ਭਾਰਤੀ ਜਨਤਾ ਪਾਰਟੀ ਦੇ ਤਿੰਨੇ ਆਗੂਆਂ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਇਤਿਹਾਸ ਨਾਲ ਸਬੰਧਤ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਵਿਰਾਸਤਾਂ ਮੌਜੂਦ ਹਨ, ਜੋ ਗੁਰੂ ਸਾਹਿਬਾਨ ਨਾਲ ਅਤੇ ਸਿਖ ਇਤਿਹਾਸ ਨਾਲ ਸਬੰਧਤ ਹਨ ਅਤੇ ਇਹ ਸਿੱਖ ਵਿਰਾਸਤੀ ਅਸਥਾਨ ਵਿਸ਼ਵ ਭਰ ਦੀ ਸੰਗਤ ਦੀ ਆਸਥਾ ਦਾ ਕੇਂਦਰ ਹਨ। ਜਿਨ੍ਹਾਂ ਦੀ ਸੰਭਾਲ ਦੀ ਜ਼ਿੰਮੇਵਾਰੀ ਪਾਕਿਸਤਾਨ ਸਰਕਾਰ ਅਤੇ ਉਥੋਂ ਦੇ ਪ੍ਰਸ਼ਾਸਨ ਦੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਮੁਤਾਬਿਕ ਫਰੂਖਾਬਾਦ ਦੀ ਮੰਡੀ ਸਕਰਾਨਾ ਵਿਚ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਹਥਿਆਉਣ ਲਈ ਅਜਿਹੀ ਘਿਨਾਉਣੀ ਹਰਕਤ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਨੇ ਪਾਕਿਸਤਾਨ ਸਰਕਾਰ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਾਈ ਜਾਵੇ ।
ਪਿਛਲੀ ਖ਼ਬਰ ਅੰਮ੍ਰਿਤਸਰ ਦੀ ਆਲਾ ਫੂਡ ਰਾਈਸ ਮਿੱਲ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ ਅਗਲੀ ਖ਼ਬਰ ਥਾਣਾ ਸੁਲਤਾਨਵਿੰਡ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।