11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮੋਟਰਸਾਈਕਲ ਅਚਾਨਕ ਝੋਨੇ ਦੇ ਖੇਤ ’ਚ ਡਿੱਗ ਜਾਣ ਕਰਕੇ ਨੌਜਵਾਨ ਦੀ ਹੋਈ ਮੌਤ

ਅਜੀਤ ਡੈਸਕ 04-07-2026
ਚੇਤਨਪੁਰਾ, 3 ਜੁਲਾਈ (ਮਹਾਂਬੀਰ ਸਿੰਘ ਗਿੱਲ)-ਅੱਜ ਬਾਅਦ ਦੁਪਹਿਰ ਅਚਾਨਕ ਵਾਪਰੇ ਹਾਦਸੇ ਦੌਰਾਨ 16 ਸਾਲਾ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੰਘ (16) ਪੁੱਤਰ ਰਤਨ ਸਿੰਘ, (ਮੁਕਤਸਰ) ਹਾਲ ਵਾਸੀ ਚੇਤਨਪੁਰਾ ਜੋ ਆਪਣੇ ਮੋਟਰਸਾਈਕਲ ‘ਤੇ ਕੰਦੋਵਾਲੀ ਤੋਂ ਚੇਤਨਪੁਰਾ ਵੱਲ ਆ ਰਿਹਾ ਸੀ ਕਿ ਰਸਤੇ ਵਿਚ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜ ਜਾਣ ਕਾਰਨ ਉਹ ਸੜਕ ਤੋਂ ਹੇਠਾਂ ਝੋਨੇ ਦੇ ਖੇਤ ਵਿਚ ਡਿੱਗ ਗਿਆ। ਹਾਦਸੇ ਦੌਰਾਨ ਨਵਜੋਤ ਸਿੰਘ ਦਾ ਸਿਰ ਸੜਕ ਕਿਨਾਰੇ ਝੋਨੇ ਦੇ ਖੇਤ ਵਿਚ ਜਿਆਦਾ ਸਮਾਂ ਪਾਣੀ ਵਿਚ ਰਹਿਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਨਗਰ ਦੇ ਵਸਨੀਕਾਂ ਵਲੋਂ ਉਸ ਨੂੰ ਚੁੱਕ ਕੇ ਬਾਹਰ ਕੱਢਿਆ ਤੇ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਅਸਫਲ ਰਹੇ।
ਪਿਛਲੀ ਖ਼ਬਰ ਸੰਤ ਭੂਰੀ ਵਾਲਿਆਂ ਵਲੋਂ ਗੁ: ਬਾਲ ਲੀਲ੍ਹਾ ਮੈਣੀ ਸੰਗਤ ਪਟਨਾ ਸਾਹਿਬ ਲਈ ਲੰਗਰ ਦੀਆਂ ਰਸਦਾਂ ਦਾ ਟਰੱਕ ਰਵਾਨਾ ਅਗਲੀ ਖ਼ਬਰ ਅੰਮ੍ਰਿਤਸਰ ਵਿਕਾਸ ਮੰਚ ਨੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਪੱਤਰ ਲਿਖ ਕੇ ਗੁਰਦੁਆਰਾ ਸਾਹਿਬ ਢਾਹੁਣ ਵਿਰੁੱਧ ਪਾਕਿ ਸਰਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।