11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸੰਤ ਭੂਰੀ ਵਾਲਿਆਂ ਵਲੋਂ ਗੁ: ਬਾਲ ਲੀਲ੍ਹਾ ਮੈਣੀ ਸੰਗਤ ਪਟਨਾ ਸਾਹਿਬ ਲਈ ਲੰਗਰ ਦੀਆਂ ਰਸਦਾਂ ਦਾ ਟਰੱਕ ਰਵਾਨਾ

ਅਜੀਤ ਡੈਸਕ 04-07-2026
ਅੰਮ੍ਰਿਤਸਰ, 3 ਜੁਲਾਈ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਦਰਸ਼ਨ ਕਰਨ ਲਈ ਦੇਸ਼ਾਂ-ਵਿਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਲਈ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਪਟਨਾ ਸਾਹਿਬ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਅਤੇ ਬਾਬਾ ਗੁਰਵਿੰਦਰ ਸਿੰਘ ਪਟਨਾ ਸਾਹਿਬ ਦੇ ਪ੍ਰਬੰਧ ਹੇਠ ਰਿਹਾਇਸ਼ ਅਤੇ ਗੁਰੂ ਕੇ ਅਤੁੱਟ ਲੰਗਰ ਦੀ ਸੇਵਾ ਨਿਰੰਤਰ ਚੜ੍ਹਦੀ ਕਲਾ ਨਾਲ ਚੱਲ ਰਹੀ ਹੈ, ਜਿਸ ਲਈ ਹਰ ਮਹੀਨੇ ਪੰਜਾਬ ਤੋਂ ਲੰਗਰ ਰਸਦਾਂ ਭੇਜਣ ਦਾ ਪ੍ਰਵਾਹ ਚੱਲ ਰਿਹਾ ਹੈ। ਇਸ ਸੰਬੰਧ ਵਿਚ ਅੱਜ ਪੰਜਾਬ ਅਤੇ ਹਰਿਆਣਾ ਦੀਆਂ ਸੰਗਤਾਂ ਵਲੋਂ ਭੇਜੀਆਂ ਲੰਗਰ ਰਸਦਾਂ ਦਾ ਟਰੱਕ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਪਟਨਾ ਸਾਹਿਬ ਲਈ ਰਵਾਨਾ ਕੀਤਾ ਗਿਆ। ਅਰਦਾਸ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਥਾਵਾਚਕ ਗਿਆਨੀ ਸੁਖਦੇਵ ਸਿੰਘ ਨੇ ਕੀਤੀ। ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਦੀਆਂ ਸੰਗਤਾਂ ਹਰ ਮਹੀਨੇ ਸ਼ਰਧਾ ਅਤੇ ਸਮਰਪਣ ਭਾਵਨਾ ਨਾਲ ਲੰਗਰ ਦੀਆਂ ਰਸਦਾਂ ਭੇਜਦੀਆਂ ਹਨ। ਸੇਵਾ ਦੀ ਇਸ ਲੜੀ ਤਹਿਤ ਅੱਜ ਅਰਦਾਸ ਉਪਰੰਤ ਗੁਰੂ ਕੇ ਲੰਗਰ ਲਈ ਆਟਾ, ਦਾਲਾਂ, ਚੌਲ, ਘਿਓ, ਤੇਲ, ਖੰਡ, ਵੇਸਣ ਅਤੇ ਹੋਰ ਜ਼ਰੂਰੀ ਰਸਦਾਂ ਨਾਲ ਭਰਿਆ ਟਰੱਕ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਕੀਤਾ ਗਿਆ ਹੈ। ਇਨ੍ਹਾਂ ਨੂੰ ਇਕੱਤਰ ਕਰਨ ਵਿਚ ਬਾਬਾ ਸੋਹਨ ਸਿੰਘ, ਬਾਬਾ ਹਰੀ ਸਿੰਘ, ਬਾਬਾ ਹੀਰਾ ਸਿੰਘ, ਬਾਬਾ ਜੁਗਰਾਜ ਸਿੰਘ, ਬਾਬਾ ਸੁਖਦੇਵ ਸਿੰਘ ਘੜਾਮ, ਬਾਬਾ ਰਾਣਾ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਬਿੱਟੂ ਸਿੰਘ ਡੱਲਾ, ਬਾਬਾ ਸੁਖਦੇਵ ਸਿੰਘ ਝੀਤਾ, ਬਾਬਾ ਨਿਰਮਲ ਸਿੰਘ, ਬਾਬਾ ਮਨਜੀਤ ਸਿੰਘ ਝਬਾਲ ਤੇ ਬਾਬਾ ਦਲਜੀਤ ਸਿੰਘ ਨੇ ਵੱਡਾ ਯੋਗਦਾਨ ਪਾਇਆ ਹੈ। ਇਸ ਮੌਕੇ ਬਾਬਾ ਨਾਜ਼ਰ ਸਿੰਘ, ਬਾਬਾ ਰਤਨ ਸਿੰਘ, ਬਾਬਾ ਬਲਬੀਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਮਨਜੀਤ ਸਿੰਘ ਝਬਾਲ, ਬਾਬਾ ਯਾਦਵਿੰਦਰ ਸਿੰਘ, ਬਾਬਾ ਗੁਰਭੇਜ ਸਿੰਘ, ਬਾਬਾ ਗੁਰਸਾਜਨ ਸਿੰਘ, ਬਾਬਾ ਅਮਰ ਸਿੰਘ, ਬਾਬਾ ਦਲਜੀਤ ਸਿੰਘ ਤੇ ਬਾਬਾ ਪ੍ਰਿਤਪਾਲ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹਿਰ ਦੇ ਬਹੁਤ ਸਾਰੇ ਹਿੱਸਿਆਂ ’ਚ ਸੀਵਰੇਜ ਦੀ ਸਫ਼ਾਈ ਹੋਣੀ ਅਜੇ ਬਾਕੀ ਅਗਲੀ ਖ਼ਬਰ ਮੋਟਰਸਾਈਕਲ ਅਚਾਨਕ ਝੋਨੇ ਦੇ ਖੇਤ ’ਚ ਡਿੱਗ ਜਾਣ ਕਰਕੇ ਨੌਜਵਾਨ ਦੀ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।