11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਅਜੀਤ ਡੈਸਕ 04-07-2026
ਅੰਮ੍ਰਿਤਸਰ, 3 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਅਤੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਦੇ ਇੰਚਾਰਜ ਦਿਕਸ਼ਤ ਧਵਨ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਓਟ ਕੇਂਦਰਾਂ ਵਿਚ ਨਸ਼ਾ ਪੀੜਤ ਵਿਅਕਤੀਆਂ ਦੇ ਕੀਤੇ ਜਾ ਰਹੇ ਇਲਾਜ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਅਤੇ ਓਟ ਕੇਂਦਰਾਂ ਦੀ ਕਾਰਗੁਜ਼ਾਰੀ ਅਤੇ ਪ੍ਰਗਤੀ ਦਾ ਜਾਇਜ਼ਾ ਲੈਣ ਉਪਰੰਤ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰ ਦੀ ਕਾਰਗੁਜ਼ਾਰੀ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਦੇ ਇੰਚਾਰਜ ਦਿਕਸ਼ਤ ਧਵਨ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ । ਮੀਟਿੰਗ ਦੌਰਾਨ ਧਵਨ ਨੇ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਅਤੇ ਸਮਾਜਿਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ।
ਪਿਛਲੀ ਖ਼ਬਰ ਸਿਆਸੀ ਆਧਾਰ ’ਤੇ ਜੇ. ਈ. ਦੀ ਬਦਲੀ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਜਤਾਏ ਰੋਸ ਦੌਰਾਨ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ ਅਗਲੀ ਖ਼ਬਰ ਸ਼ਹਿਰ ਦੇ ਬਹੁਤ ਸਾਰੇ ਹਿੱਸਿਆਂ ’ਚ ਸੀਵਰੇਜ ਦੀ ਸਫ਼ਾਈ ਹੋਣੀ ਅਜੇ ਬਾਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।