15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸ਼੍ਰੋਮਣੀ ਕਮੇਟੀ ਵਲੋਂ 71 ਸਾਲ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਪੁਲਿਸ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵਲੋਂ ਸਮਾਗਮ

ਅਜੀਤ ਡੈਸਕ 05-07-2026
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਭਾਰਤ ਦੀ ਤਤਕਾਲੀ ਨਹਿਰੂ ਸਰਕਾਰ ਵਲੋਂ 71 ਸਾਲ ਪਹਿਲਾਂ ਆਜ਼ਾਦ ਭਾਰਤ ਵਿਚ 4 ਜੁਲਾਈ 1955 ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਰੀ ਪੁਲਿਸ ਫੋਰਸ ਭੇਜ ਕੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਗਾਇਣ ਕੀਤਾ ।
ਅਰਦਾਸ ਤੇ ਹੁਕਮਨਾਮੇ ਉਪ੍ਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਅੱਜ ਦੇ ਦਿਹਾੜੇ ਦਾ ਸੰਗਤਾਂ ਨਾਲ ਇਤਿਹਾਸ ਸਾਂਝਾ ਕਰਦਿਆਂ ਤੇ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੇਂ ਸਮੇਂ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹਮਲੇ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਾਹਰੀ ਹਮਲਾਵਰਾਂ ਵਲੋਂ ਹਮਲੇ ਕੀਤੇ ਜਾਂਦੇ ਸਨ, ਪਰ 1955 ਵਿਚ ਆਜ਼ਾਦ ਭਾਰਤ ਦੀ ਸਰਕਾਰ ਵਲੋਂ ਹੀ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਵੀ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਲਈ ਉਸ ਸਮੇਂ ਦੀ ਕਾਂਗਰਸ ਦੀ ਨਹਿਰੂ ਸਰਕਾਰ ਨੇ 4 ਜੁਲਾਈ 1955 ਨੂੰ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਕੀਤਾ ਸੀ, ਜਿਸ ਨੂੰ ਕੌਮ ਭੁਲਾ ਨਹੀਂ ਸਕਦੀ।
ਉਨ੍ਹਾਂ ਕਿਹਾ ਕਿ ਭਾਵੇਂ ਬਾਅਦ ਵਿਚ ਜਿੱਤ ਖ਼ਾਲਸੇ ਦੀ ਹੋਈ, ਪਰ ਲੰਗੜਾ ਪੰਜਾਬੀ ਸੂਬਾ ਬਣਾਇਆ ਗਿਆ ਤੇ ਪਰ ਇਸ ਵਿਚੋਂ ਬਹੁਤ ਸਾਰੇ ਪੰਜਾਬੀ ਬੋਲਦੇ ਇਲਾਕੇ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਿਚ ਸ਼ਾਮਿਲ ਕਰ ਦਿੱਤੇ ਗਏ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ਸਮੇਂ ਢਾਡੀ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ ਤੇ ਗੁਰਤਿੰਦਰਪਾਲ ਸਿੰਘ ਕਾਦੀਆਂ ਅਤੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੋਂ ਇਲਾਵਾ ਅਰਦਾਸੀਏ ਭਾਈ ਪ੍ਰੇਮ ਸਿੰਘ ਤੇ ਹੋਰ ਸੰਗਤਾਂ ਮੌਜੂਦ ਸਨ।
ਪਿਛਲੀ ਖ਼ਬਰ ਪੁਲਿਸ ਵਲੋਂ ਸ਼ਹਿਰ ਦੇ ਤਿੰਨਾਂ ਜ਼ੋਨਾਂ ’ਚ ਕੱਢੇ ਗਏ ਵਿਸ਼ਾਲ ਫਲੈਗ ਮਾਰਚ ਅਗਲੀ ਖ਼ਬਰ ਮੁਕਤ ਵਪਾਰ ਸਮਝੌਤਾ ਸਮੇਤ ਕਿਸਾਨ-ਮਜ਼ਦੂਰ ਵਿਰੋਧੀ ਕਾਨੂੰਨ ਰੱਦ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।