15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪੁਲਿਸ ਵਲੋਂ ਸ਼ਹਿਰ ਦੇ ਤਿੰਨਾਂ ਜ਼ੋਨਾਂ ’ਚ ਕੱਢੇ ਗਏ ਵਿਸ਼ਾਲ ਫਲੈਗ ਮਾਰਚ

ਅਜੀਤ ਡੈਸਕ 05-07-2026
ਅੰਮ੍ਰਿਤਸਰ, 4 ਜੁਲਾਈ (ਰੇਸ਼ਮ ਸਿੰਘ)-ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਈ ਰੱਖਣ, ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦੇਣ ਦੇ ਮੰਤਵ ਨਾਲ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਿਦਾਇਤਾਂ ਹੇਠ ਕਮਿਸ਼ਨਰੇਟ ਪੁਲਿਸ ਵਲੋਂ ਅੱਜ ਸ਼ਹਿਰ ਦੇ ਤਿੰਨਾਂ ਜ਼ੋਨਾਂ ਵਿਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਡੀ.ਸੀ.ਪੀ. ਰਵਿੰਦਰਪਾਲ ਸਿੰਘ ਨੇ ਕੀਤੀ ਜਦੋਂ ਕਿ ਸਾਰੇ ਏ.ਡੀ.ਸੀ.ਪੀ., ਏ.ਸੀ.ਪੀ. ਥਾਣਾ ਮੁਖੀਆਂ, ਚੌਂਕੀ ਇੰਚਾਰਜਾਂ ਤੋਂ ਇਲਾਵਾ ਵੱਡੀ ਤਾਦਾਦ ‘ਚ ਪੁਲਿਸ ਕਰਮਚਾਰੀਆਂ ਨੇ ਇਸ ਮੁਹਿੰਮ ‘ਚ ਹਿੱਸਾ ਲਿਆ। ਇਹ ਫਲੈਗ ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ, ਭੀੜ-ਭੜੱਕੇ ਵਾਲੇ ਇਲਾਕਿਆਂ, ਸੰਵੇਦਨਸ਼ੀਲ ਥਾਵਾਂ ਤੋਂ ਲੰਘਿਆ ਜਿਥੇ ਪੁਲਿਸ ਦੇ ਹਥਿਆਰਬੰਦ ਦਸਤੇ ਤੇ ਬਖਤਰਬੰਦ ਗੱਡੀਆਂ ਵੀ ਇਸ ‘ਚ ਸ਼ਾਮਿਲ ਕੀਤੀਆਂ ਗਈਆਂ। ਸੀ.ਪੀ. ਸ: ਭੁੱਲਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਸ਼ਹਿਰ ਵਾਸੀਆਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਅਮਨ-ਸ਼ਾਂਤੀ ਨੂੰ ਹਰ ਹਾਲ ਵਿਚ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਦੂਰ ਰਹਿਣ, ਸੋਸ਼ਲ ਮੀਡੀਆ ‘ਤੇ ਕਿਸੇ ਵੀ ਅਪ੍ਰਮਾਣਿਤ ਜਾਣਕਾਰੀ ਨੂੰ ਸਾਂਝਾ ਨਾ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਲੋਕਾਂ ਦੇ ਸਹਿਯੋਗ ਨਾਲ ਹੀ ਸ਼ਹਿਰ ਵਿਚ ਅਮਨ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਫਲੈਗ ਮਾਰਚ, ਸਪੈਸ਼ਲ ਨਾਕਾਬੰਦੀ, ਵਾਹਨਾਂ ਦੀ ਚੈਕਿੰਗ, ਪੈਟਰੋਲਿੰਗ ਅਤੇ ਵਿਸ਼ੇਸ਼ ਸਰਚ ਅਭਿਆਨ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਹਰ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰੇ ਅਤੇ ਸ਼ਹਿਰ ਵਿਚ ਕਾਨੂੰਨ-ਵਿਵਸਥਾ ਹਰ ਸਮੇਂ ਬਰਕਰਾਰ ਰਹੇ।
ਪਿਛਲੀ ਖ਼ਬਰ ਅਜੀਤ ਵਿਦਿਆਲਿਆ ਸਕੂਲ ਵਿਖੇ ਸਨਮਾਨ ਸਮਾਗਮ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ 71 ਸਾਲ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਪੁਲਿਸ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।