15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਅਜੀਤ ਵਿਦਿਆਲਿਆ ਸਕੂਲ ਵਿਖੇ ਸਨਮਾਨ ਸਮਾਗਮ

ਅਜੀਤ ਡੈਸਕ 05-07-2026
ਅੰਮ੍ਰਿਤਸਰ, 4 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਵਿਖੇ ਅੱਜ ਡਾਇਰੈਕਟਰ ਅਤੇ ਪ੍ਰਿੰਸੀਪਲ ਰਮਾ ਮਹਾਜਨ ਦੀ ਅਗਵਾਈ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ (ਆਈ ਏਐਸ) ਸ਼ਾਮਿਲ ਹੋਏ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਰਾਸਾ ਪੰਜਾਬ ਦੇ ਪ੍ਰਧਾਨ ਜਗਤਪਾਲ ਮਹਾਜਨ, ਜਨਰਲ ਸਕੱਤਰ ਸੁਰਜੀਤ ਕੁਮਾਰ ਸ਼ਰਮਾ ਬਬਲੂ, ਸਲਾਹਕਾਰ ਜਗਜੀਤ ਸਿੰਘ, ਪ੍ਰਿੰਸੀਪਲ ਸਮੀਰ ਭਾਟੀਆ, ਅੰਜੂ ਸ਼ਰਮਾ, ਸੁਰਿੰਦਰ ਸ਼ਰਮਾ, ਚਰਨਜੀਤ ਸਿੰਘ, ਯਾਦਵਿੰਦਰ, ਪ੍ਰੋਮਿਲਾ ਕਪੂਰ, ਮੋਹਿਤ ਮਹਾਜਨ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਹੋਏ ਗੀਤ, ਨਾਚ ਸਮੇਤ ਹੋਰ ਵੱਖ-ਵੱਖ ਗਤੀਵਿਧੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਿਸ ਦੀ ਹਾਜ਼ਰੀਨਾਂ ਵਲੋਂ ਭਰਪੂਰ ਪ੍ਰਸ਼ੰਸਾ ਕੀਤੀ ਗਈ। ਇਸ ਦੌਰਾਨ ਮੁੱਖ ਮਹਿਮਾਨ ਚੇਅਰਮੈਨ ਅਮਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਉਹ ਸਖਤ ਮਿਹਨਤ ਅਤੇ ਅਨੁਸ਼ਾਸਨ ਨਾਲ ਜ਼ਿੰਦਗੀ ‘ਚ ਵੱਡੇ ਮੁਕਾਮ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਅੱਜ ਸਕੂਲ ਦੇ ਇਸ ਸ਼ਾਨਦਾਰ ਸਮਾਗਮ ਵਿਚ ਹਾਜ਼ਰ ਹੋ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਹਮੇਸ਼ਾ ਵੱਡੇ ਸੁਪਨੇ ਦੇਖੋ, ਅਨੁਸ਼ਾਸਨ ਵਿਚ ਰਹੋ ।
ਇਸ ਮੌਕੇ ਪ੍ਰਿੰਸੀਪਲ ਡਾਇਰੈਕਟਰ ਰਮਾ ਮਹਾਜਨ ਨੇ ਆਏ ਹੋਏ ਮਹਿਮਾਨਾਂ ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਵਨੀਤਾ ਸਿੰਘ ਵਲੋਂ ਬਾਖੂਬੀ ਨਿਭਾਈ ਗਈ।
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਇੰਸਟੀਚਿਊਟ ਆਫ ਸਪੈਸ਼ਲ ਨੀਡਸ ਵਿਖੇ ਸਪੈਸ਼ਲ ਐਜੂਕੇਟਰ ਦੇ ਕੋਰਸ ਦਾ ਦਾਖਲਾ ਸ਼ੁਰੂ-ਪ੍ਰਬੰਧਕ ਡਾ. ਕੁਲਦੀਪ ਸਿ... ਅਗਲੀ ਖ਼ਬਰ ਪੁਲਿਸ ਵਲੋਂ ਸ਼ਹਿਰ ਦੇ ਤਿੰਨਾਂ ਜ਼ੋਨਾਂ ’ਚ ਕੱਢੇ ਗਏ ਵਿਸ਼ਾਲ ਫਲੈਗ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।