15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਲੋਕ ਭਲਾਈ ਮੰਚ ਪੰਜਾਬ ਵਲੋਂ ਤਿੰਨ ਰੋਜ਼ਾ ਭੁੱਖ ਹੜਤਾਲ ਕਰਨ ਦਾ ਐਲਾਨ

ਅਜੀਤ ਡੈਸਕ 05-07-2026
ਅੰਮ੍ਰਿਤਸਰ, 4 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਲੋਕ ਭਲਾਈ ਮੰਚ ਪੰਜਾਬ ਦੀ ਜ਼ਰੂਰੀ ਮੀਟਿੰਗ ਤਰਸੇਮ ਕੁਮਾਰ ਦੀ ਪ੍ਰਧਾਨਗੀ ਹੇਠ ਮੰਚ ਦੇ ਮੁੱਖ ਦਫਤਰ ਕੱਚੀ ਮਿੱਟੀ ਰੋਡ ਏਕਤਾ ਨਗਰ ਢਪੱਈ ਵਿਖੇ ਹੋਈ। ਇਸ ਦੌਰਾਨ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਭਲਕੇ ਐਤਵਾਰ ਨੂੰ ਸਵੇਰੇ ਨੌਂ ਵਜੇ ਭਗਤ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕੀਤਾ ਜਾਵੇਗਾ, ਢਪੱਈ ਫਾਟਕ ਤੋਂ ਲੈ ਕੇ ਗੁਰਦੁਆਰਾ ਬੋਹੜੀ ਸਾਹਿਬ ਤੱਕ ਬੇਹੱਦ ਖ਼ਰਾਬ ਹੋ ਚੁੱਕੀ ਸੜਕ ਨੂੰ ਅਜੇ ਤੱਕ ਨਾ ਬਨਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਧਿਆਨ ਦਿਵਾਉਣ ਲਈ ਤਿੰਨ ਦਿਨ ਭੁਖ ਹੜਤਾਲ ਕੀਤੀ ਜਾਵੇਗੀ। ਇਹ ਐਕਸ਼ਨ ਢਪੱਈ ਫਾਟਕ ‘ਤੇ ਸੋਮਵਾਰ, ਮੰਗਲਵਾਰ ਅਤੇ ਬੁਧਵਾਰ ਨੂੰ ਕੀਤਾ ਜਾਵੇਗਾ ਅਤੇ ਅਖੀਰਲੇ ਦਿਨ ਲਾਮਬੰਦੀ ਕਰਕੇ ਵੱਡਾ ਇਕੱਠ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਬੁਲਾਰੇ ਆਪਣੇ ਵਿਚਾਰ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸੜਕ ਬਾਰੇ ਮੇਅਰ ਅਤੇ ਕਮਿਸ਼ਨਰ ਨੂੰ ਕਾਫੀ ਚਿਰ ਪਹਿਲਾਂ ਹੀ ਲਿਖਤੀ ਰੂਪ ਵਿਚ ਬੇਨਤੀ ਪੱਤਰ ਦਿੱਤਾ ਜਾ ਚੁੱਕਾ ਹੈ ਪਰ ਅਜੇ ਤੱਕ ਕੋਈ ਹੱਲ ਨਹੀਂ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਬਰਸਾਤ ਤੋਂ ਪਹਿਲਾਂ ਪਹਿਲਾਂ ਸ਼ਹਿਰ ਦੀਆਂ ਸੀਵਰ, ਨਾਲੀਆਂ ਆਦਿ ਦੀ ਸਫ਼ਾਈ ਕੀਤੀ ਜਾਵੇ ਆਦਿ। ਮੀਟਿੰਗ ਵਿਚ ਬਲਬੀਰ ਸਿੰਘ ਝਾਮਕਾ, ਸਰਦੂਲ ਸਿੰਘ ਢਪੱਈ ਅਤੇ ਕੁਲਦੀਪ ਸਿੰਘ ਅਤੇ ਅਵਤਾਰ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਸਮੇਂ ਉਪਰੋਕਤ ਤੋਂ ਇਲਾਵਾ ਤੀਰਥ ਰਾਮ, ਜੀਤ ਲਾਲ, ਕਸ਼ਮੀਰ ਸਿੰਘ ਢਪੱਈ, ਅਮਰੀਕ ਸਿੰਘ, ਕਿਸ਼ਨ ਲਾਲ, ਜਗਦੀਸ਼ ਸਿੰਘ, ਨਿਸ਼ਾਨ ਸਿੰਘ ਢਪੱਈ, ਪ੍ਰਦੀਪ ਕੁਮਾਰ, ਬਲਦੇਵ ਸਿੰਘ, ਵਰਿਆਮ ਚੰਦ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੈਮ ਗੰਜ ’ਚ ਲਾਏ ਖੂਨਦਾਨ ਕੈਂਪ ’ਚ ਸਾਬਕਾ ਉਪ ਮੁਖ ਮੰਤਰੀ ਸੋਨੀ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਪਿੰਡ ਤਰਸਿੱਕਾ ’ਚ ਤਾੜ-ਤਾੜ ਚੱਲੀਆਂ ਗੋਲੀਆਂ ਤਿੰਨ ਜ਼ਖ਼ਮੀ, ਪੁਲਿਸ ਵਲੋਂ ਚਾਰ ਗੈਂਗਸਟਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।