15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਡੈਮ ਗੰਜ ’ਚ ਲਾਏ ਖੂਨਦਾਨ ਕੈਂਪ ’ਚ ਸਾਬਕਾ ਉਪ ਮੁਖ ਮੰਤਰੀ ਸੋਨੀ ਨੇ ਕੀਤੀ ਸ਼ਿਰਕਤ

ਅਜੀਤ ਡੈਸਕ 05-07-2026
ਅੰਮ੍ਰਿਤਸਰ, 4 ਜੁਲਾਈ (ਰੇਸ਼ਮ ਸਿੰਘ)-ਆਜ਼ਾਦ ਹਿਊਮਨ ਰਾਈਟਸ ਐਸੋਸੀਏਸ਼ਨ ਵਲੋਂ ਡੈਮ ਗੰਜ ਵਿਖੇ ਖੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੈਂਪ ਦਾ ਉਦਘਾਟਨ ਕੀਤਾ ਅਤੇ ਖੂਨਦਾਨ ਕਰ ਰਹੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਓ. ਪੀ. ਸੋਨੀ ਨੇ ਕਿਹਾ ਕਿ ਖੂਨਦਾਨ ਇਕ ਅਜਿਹਾ ਮਹਾਨ ਦਾਨ ਹੈ, ਜੋ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਚ ਮਨੁੱਖਤਾ, ਭਾਈਚਾਰੇ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਅਜਿਹੇ ਕੈਂਪਾਂ ਦੀ ਬਹੁਤ ਮਹੱਤਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਿਤ ਤੌਰ ‘ਤੇ ਖੂਨਦਾਨ ਕਰਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸਰਬਜੀਤ ਸਿੰਘ ਲਾਟੀ, ਗੁਰਨਾਮ ਸਿੰਘ ਗਾਮਾ, ਆਜ਼ਾਦ ਹਿਊਮਨ ਰਾਈਟਸ ਐਸੋਸੀਏਸ਼ਨ ਦੇ ਪ੍ਰਧਾਨ ਸੁਮਿਤ ਸਿੰਘ, ਸਮਾਜ ਸੇਵਕ ਪ੍ਰਭਜੋਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿਵਲ ਸਰਜਨ ਡਾ. ਬਜਾਜ ਤੇ ਡਾ. ਵਿੱਜ ਸਰਕਾਰ ਵਲੋਂ ਸੂਬਾ ਪੱਧਰੀ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਲੋਕ ਭਲਾਈ ਮੰਚ ਪੰਜਾਬ ਵਲੋਂ ਤਿੰਨ ਰੋਜ਼ਾ ਭੁੱਖ ਹੜਤਾਲ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।