15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਨੇ ਲੋੜਵੰਦ ਮਰੀਜ਼ ਦੀ ਕਰਵਾਈ ਅੱਖ ਦੀ ਮੁਫ਼ਤ ਸਰਜਰੀ

ਅਜੀਤ ਡੈਸਕ 05-07-2026
ਅੰਮ੍ਰਿਤਸਰ, 4 ਜੁਲਾਈ (ਸੁਰਿੰਦਰ ਕੋਛੜ)-ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਨੇ ਅੱਜ ਸੈਵਨ ਪ੍ਰੋਜੈਕਟ ਫੋਕਸ ਏਰੀਆਜ਼ ਤਹਿਤ ਇਕ ਸਮਾਜਿਕ ਜ਼ਿੰਮੇਵਾਰੀ ਪਹਿਲ ਦੇ ਹਿੱਸੇ ਵਜੋਂ ਲੋੜਵੰਦ ਔਰਤ ਦੀ ਅੱਖ ਦੀ ਮੁਫ਼ਤ ਸਰਜਰੀ ਕਰਵਾਈ। ਸਥਾਨਕ ਨਿਰਮਲਜੋਤ ਆਈ ਹਸਪਤਾਲ ਦੇ ਡਾ: ਭੁਪਿੰਦਰ ਸਿੰਘ ਨੇ ਕਲੱਬ ਦੇ ਪ੍ਰਧਾਨ ਅਸ਼ੋਕ ਸ਼ਰਮਾ ਅਤੇ ਸਕੱਤਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਸਫਲਤਾਪੂਰਵਕ ਸਰਜਰੀ ਕੀਤੀ। ਕਲੱਬ ਦੇ ਜਨ ਸੰਪਰਕ ਅਧਿਕਾਰੀ ਅਸ਼ਵਨੀ ਅਵਸਥੀ ਤੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵਲੋਂ ਨਵੇਂ ਰੋਟਰੀ ਵਰ੍ਹੇ ਦੀ ਸ਼ੁਰੂਆਤ ਆਈ. ਐੱਮ. ਏ. ਅੰਮ੍ਰਿਤਸਰ ਦੇ ਸਹਿਯੋਗ ਨਾਲ ਲੱਗੇ ਖ਼ੂਨਦਾਨ ਕੈਂਪ ਅਤੇ ਅੱਖਾਂ ਦੇ ਆਪ੍ਰੇਸ਼ਨ ਨਾਲ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਦਾ ਮੁੱਖ ਉਦੇਸ਼ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ। ਇਸੇ ਲੜੀ ਤਹਿਤ ਕੁਲਵੰਤ ਕੌਰ ਦੀ ਮੋਤੀਆਬਿੰਦ ਦੀ ਸ਼ਿਕਾਰ ਸੱਜੀ ਅੱਖ ਦੀ ਮੁਫ਼ਤ ਸਰਜਰੀ ਕੀਤੀ ਗਈ। ਇਸ ਮੌਕੇ ਪ੍ਰਧਾਨ ਅਸ਼ੋਕ ਸ਼ਰਮਾ, ਸਕੱਤਰ ਸਰਬਜੀਤ ਸਿੰਘ, ਸਾਬਕਾ ਜ਼ੋਨਲ ਚੇਅਰਮੈਨ ਜਤਿੰਦਰ ਸਿੰਘ ਪੱਪੂ, ਸਾਬਕਾ ਪ੍ਰਧਾਨ ਪਰਮਜੀਤ ਸਿੰਘ, ਡਿਸਟ੍ਰਿਕਟ ਕੋਆਰਡੀਨੇਟਰ ਲਿਟਰੇਸੀ ਅਸ਼ਵਨੀ ਅਵਸਥੀ, ਮਨਮੋਹਨ ਸਿੰਘ ਅਤੇ ਸਾਬਕਾ ਅਸਿਸਟੈਂਟ ਗਵਰਨਰ ਗੁਰਮੀਤ ਸਿੰਘ ਹੀਰਾ ਅਤੇ ਵਿਨੋਦ ਕਪੂਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਪ੍ਰਸਿੱਧ ਪੰਜਾਬੀ ਨਾਵਲਕਾਰ ਨਾਨਕ ਸਿੰਘ ਦਾ ਜਨਮ ਦਿਨ ਯੂਨੀਵਰਸਿਟੀ ਵਿਖੇ ਬੂਟੇ ਲਗਾ ਕੇ ਮਨਾਇਆ ਅਗਲੀ ਖ਼ਬਰ ਪਿੰਡ ਸੁਲਤਾਨਵਿੰਡ ਵਿਖੇ ਸਿੱਖ ਸਦਭਾਵਨਾ ਦਲ ਵਲੋਂ 12 ਜੁਲਾਈ ਨੂੰ ਕਰਵਾਇਆ ਜਾਵੇਗਾ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।