15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸ਼ੁਭਮ ਸ਼ਰਮਾ ਧੂਰੀ ਦਾ ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਕਾਂਗਰਸੀਆਂ ਵਲੋਂ ਭਰਵਾਂ ਸਵਾਗਤ

ਅਜੀਤ ਡੈਸਕ 05-07-2026
ਸੁਲਤਾਨਵਿੰਡ, 4 ਜੁਲਾਈ (ਗੁਰਨਾਮ ਸਿੰਘ ਬੁੱਟਰ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਧੂਰੀ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਗੁਰੂ ਸਾਹਿਬਨ ਦਾ ਸ਼ੁਕਰਾਨਾ ਤੇ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ ਤੇ ਚੜ੍ਹਦੀ ਕਲਾ ਲਈ ਅਰਦਾਸ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਸ਼ੁਕਰਾਨਾ ਯਾਤਰਾ ਦੌਰਾਨ ਸ਼ੁਭਮ ਸ਼ਰਮਾ ਦਾ ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਪੁੱਜਣ ਤੇ ਕਾਂਗਰਸ ਕਮੇਟੀ ਦੇ ਜਿਲ੍ਹਾ ਪ੍ਰਧਾਨ ਨਿਤਿਸ਼ ਧਾਮੀ, ਨਗਰ ਨਿਗਮ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਅਹੁਦੇਦਾਰਾਂ ਸਮੇਤ ਕਾਂਗਰਸੀ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਤਿਸ਼ ਧਾਮੀ, ਗੁਰਦਾਸਪੁਰ ਤੋਂ ਨਗਰ ਨਿਗਮ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਸ਼ੁਭਮ ਸ਼ਰਮਾ ਨੂੰ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਮਿਲਣ ਕਰਕੇ ਸਮੂਹ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਅਤੇ ਸ਼ੁਭਮ ਸ਼ਰਮਾ ਬੇਦਾਗ ਅਤੇ ਪਾਰਟੀ ਲਈ ਮਿਹਨਤ ਕਰਨ ਵਾਲੀ ਸ਼ਖਸੀਅਤ ਹਨ ਜੋ ਕਿ ਆਉੇਣ ਵਾਲੇ ਸਮੇਂ ਵਿਚ ਵੀ ਪਾਰਟੀ ਲਈ ਦਿਨ ਰਾਤ ਕੰਮ ਕਰਨਗੇ। ਇਸ ਦੌਰਾਨ ਸ਼ੁਭਮ ਸ਼ਰਮਾ ਨੇ ਕਿਹਾ ਕਿ ਹਾਈ ਕਮਾਂਡ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਲਈ ਸਮੂਹ ਕਾਂਗਸਰੀ ਲੀਡਰਸ਼ਿਪ ਦੇ ਰਿਣੀ ਰਹਿਣਗੇ । ਇਸ ਮੌਕੇ ਇਸ ਮੌਕੇ ਕੌਂਸਲਰ ਅੰਮ੍ਰਿਤ ਪਾਲ ਸਿੰਘ, ਰਾਜ ਕੁਮਾਰ ਰਾਜੂ, ਬਲਜੀਤ ਰੋਜ਼ਰ, ਕਰਨ ਸਿੰਘ ਵੱਲਾ, ਤੋਸ਼ਿਤ, ਮਹਾਜਨ, ਨਾਦਿਸ਼, ਅਭੀ, ਸੈਮ, ਗੁਰਕਰਨ ਸਚਦੇਵਾ, ਰਿਧਮ ਤੋਂ ਇਲਾਵਾ ਭਾਰੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਜਿਕ ਸੁਰੱਖਿਆ ਯੋਜਨਾ ਦੇਸ਼ ’ਚ ਵੀ ਕੀਤੀ ਜਾਵੇ ਲਾਗੂ-ਵਪਾਰੀ ਆਗੂ ਅਗਲੀ ਖ਼ਬਰ ਪੰਜਾਬ ਦੇ ਲੋਕ ਸਾ. ਮੁੱਖ ਮੰਤਰੀ ਚੰਨੀ ਨੂੰ ਅਗਲੇ ਮੁੱਖ ਮੰਤਰੀ ਵਜੋਂ ਦੇਖ ਰਹੇ-ਸਰਕਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।