22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਅਸਟੇਟ ਵਿਭਾਗ ਨੇ ਕੀਤੀ ਵਿਰਾਸਤੀ ਮਾਰਗ ’ਚ ਨਾਜਾਇਜ਼ ਕਬਜ਼ਿਆਂ ਖਿਲਾਫ਼ ਵੱਡੀ ਕਾਰਵਾਈ

ਅਜੀਤ ਡੈਸਕ 10-07-2026

ਹਰੀਪੁਰਾ ਵਿਖੇ ਅਣ-ਅਧਿਕਾਰਤ ਤੌਰ ’ਤੇ ਲਗਾਇਆ ਖੋਖਾ ਹਟਾਇਆ
ਅੰਮ੍ਰਿਤਸਰ, 9 ਜੁਲਾਈ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ ‘ਤੇ ਨਿਗਮ ਦੇ ਅਸਟੇਟ ਵਿਭਾਗ ਵਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਮੁੱਖ ਰਸਤੇ ਵਿਰਾਸਤੀ ਮਾਰਗ ਅਤੇ ਆਲੇ-ਦੁਆਲੇ ਦੇ ਹੋਰ ਇਲਾਕਿਆਂ ‘ਚ ਨਾਜਾਇਜ਼ ਕਬਜ਼ਿਆਂ ਦੇ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ।
ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਚਲਾਈ ਗਈ ਇਸ ਕਾਰਵਾਈ ਦੌਰਾਨ ਫੁੱਟਪਾਥਾਂ ਅਤੇ ਜਨਤਕ ਥਾਵਾਂ ‘ਤੇ ਗ਼ੈਰ-ਕਾਨੂੰਨੀ ਤੌਰ ‘ਤੇ ਲਗਾਏ ਗਏ ਸਟਾਲ, ਬੈਂਚ ਅਤੇ ਹੋਰ ਸਾਮਾਨ ਨੂੰ ਹਟਾਇਆ ਗਿਆ ਅਤੇ ਉੱਥੇ ਪਿਆ ਸਾਮਾਨ ਜ਼ਬਤ ਕਰ ਲਿਆ ਗਿਆ। ਇਸ ਤੋਂ ਇਲਾਵਾ ਹਰੀਪੁਰਾ ਖੇਤਰ ਵਿਚ ਇਕ ਗ਼ੈਰ-ਕਾਨੂੰਨੀ ਖੋਖਾ ਵੀ ਹਟਾਇਆ ਗਿਆ।
ਇਸ ਟੀਮ ‘ਚ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਸਮੇਤ ਹੋਰ ਕਰਮਚਾਰੀ ਮੌਜੂਦ ਸਨ। ਇਸ ਸਬੰਧ ‘ਚ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਵਿਰਾਸਤੀ ਮਾਰਗ ਸ਼ਹਿਰ ਦਾ ਇਕ ਬਹੁਤ ਹੀ ਮਹੱਤਵਪੂਰਨ ਧਾਰਮਿਕ ਅਤੇ ਸੈਲਾਨੀ ਕੇਂਦਰ ਹੈ ਅਤੇ ਇਸ ਨੂੰ ਹਰ ਹਾਲਤ ਵਿਚ ਕਬਜ਼ਾ-ਮੁਕਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫੁੱਟਪਾਥ ਸਿਰਫ਼ ਆਮ ਲੋਕਾਂ ਅਤੇ ਪੈਦਲ ਚੱਲਣ ਵਾਲਿਆਂ ਦੀ ਸੁਵਿਧਾ ਲਈ ਹਨ ਅਤੇ ਉਨ੍ਹਾਂ ‘ਤੇ ਕਿਸੇ ਵੀ ਤਰ੍ਹਾਂ ਦੀ ਵਪਾਰਕ ਗਤੀਵਿਧੀ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵਲੋਂ ਪਹਿਲਾਂ ਹੀ ਦੁਕਾਨਦਾਰਾਂ, ਰੇਹੜੀ-ਫੜੀ ਚਲਾਉਣ ਵਾਲਿਆਂ ਅਤੇ ਹੋਰ ਲੋਕਾਂ ਨੂੰ ਵਿਰਾਸਤੀ ਮਾਰਗ ਅਤੇ ਜਨਤਕ ਫੁੱਟਪਾਥਾਂ ‘ਤੇ ਕਬਜ਼ਾ ਨਾ ਕਰਨ ਸਬੰਧੀ ਸਲਾਹ ਜਾਰੀ ਕੀਤੀ ਜਾ ਚੁੱਕੀ ਹੈ। ਇਸ ਦੇ ਬਾਵਜੂਦ ਕੁਝ ਲੋਕਾਂ ਵਲੋਂ ਲਗਾਤਾਰ ਉਲੰਘਣਾ ਕੀਤੇ ਜਾਣ ਕਾਰਨ ਨਿਗਮ ਨੂੰ ਸਖ਼ਤ ਕਾਰਵਾਈ ਕਰਨੀ ਪਈ।
ਵਧੀਕ ਨਗਰ ਨਿਗਮ ਕਮਿਸ਼ਨਰ ਡਾ: ਜੈ ਇੰਦਰ ਸਿੰਘ ਨੇ ਕਿਹਾ ਕਿ ਪੈਦਲ ਯਾਤਰੀਆਂ ਦੀ ਸੁਵਿਧਾ, ਸਫ਼ਾਈ ਅਤੇ ਹੈਰੀਟੇਜ ਖੇਤਰ ਦੀ ਗਰਿਮਾ ਅਤੇ ਸੁੰਦਰਤਾ ਨੂੰ ਬਣਾਈ ਰੱਖਣ ਲਈ ਇਹ ਮੁਹਿੰਮ ਨਿਯਮਿਤ ਤੌਰ ‘ਤੇ ਜਾਰੀ ਰਹੇਗੀ।
ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਭਵਿੱਖ ਵਿਚ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਵਿਰਾਸਤੀ ਮਾਰਗ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੁਬਾਰਾ ਗੈਰ-ਕਾਨੂੰਨੀ ਕਬਜ਼ਾ ਕਰਦੀ ਪਾਈ ਗਈ, ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਵਿਚ ਕਬਜ਼ਾ ਹਟਾਉਣਾ, ਸਮਾਨ ਜ਼ਬਤ ਕਰਨਾ ਅਤੇ ਹੋਰ ਕਾਨੂੰਨੀ ਕਾਰਵਾਈ ਸ਼ਾਮਲ ਹੋਵੇਗੀ।

ਪਿਛਲੀ ਖ਼ਬਰ ਸ਼ਹੀਦ ਭਾਈ ਮਨੀ ਸਿੰਘ ਜੀ ਨੇ ਬੰਦ-ਬੰਦ ਕਟਵਾ ਕੇ ਸਿੱਖੀ ਸਿਦਕ ਦੀਆਂ ਉੱਚੀਆਂ ਮਿਸਾਲਾਂ ਕਾਇਮ ਕੀਤੀਆਂ-ਗਿਆਨੀ ਬਲਵਿੰਦਰ ਸਿ... ਅਗਲੀ ਖ਼ਬਰ ਏਡਜ਼ ਕੰਟਰੋਲ ਮੁਲਾਜ਼ਮਾਂ ਵਲੋਂ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ 19 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।