21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਆਪ੍ਰੇਸ਼ਨ ਪ੍ਰਹਾਰ ਤੱਕ ਪੁਲਿਸ ਵਲੋਂ 72 ਮੁਲਜ਼ਮ ਕਾਬੂ, ਪਿਸਤੌਲ, ਹੈਰੋਇਨ, ਨਾਜਾਇਜ਼ ਸ਼ਰਾਬ ਕੀਤੀ ਬਰਾਮਦ

ਅਜੀਤ ਡੈਸਕ 10-07-2026

ਅੰਮ੍ਰਿਤਸਰ, 9 ਜੁਲਾਈ (ਰੇਸ਼ਮ ਸਿੰਘ)-ਸਮਾਜ ਵਿਰੋਧੀ ਤੱਤਾਂ, ਨਸ਼ੀਲੇ ਪਦਾਰਥਾਂ ਦੇ ਤਸਕਰਾਂ, ਗ਼ੈਰ-ਕਾਨੂੰਨੀ ਹਥਿਆਰਾਂ, ਜਬਰੀ ਵਸੂਲੀ ਕਰਨ ਵਾਲਿਆਂ ਤੇ ਹੋਰ ਅਪਰਾਧੀਆਂ ‘ਤੇ ਸ਼ਿਕੰਜਾ ਕੱਸਣ ਲਈ ਸ਼ਹਿਰ ਭਰ ਵਿਚ ਇਕ ਨਿਰੰਤਰ, ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਮੁਹਿੰਮ ਆਪ੍ਰੇਸ਼ਨ ਪ੍ਰਹਾਰ ਚਲਾਇਆ ਗਿਆ ਹੈ ਜਿਸ ਤਹਿਤ ਪੁਲਿਸ ਵਲੋਂ 72 ਮੁਲਜ਼ਮ ਕਾਬੂ ਕੀਤੇ ਗਏ ਹਨ। ਇਹ ਪ੍ਰਗਟਾਵਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਰਦਿਆਂ ਦਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ‘ਤੇ ਵਿਆਪਕ ਛਾਪੇਮਾਰੀ ਕੀਤੀ, ਜਿਸ ਤਹਿਤ ਕੁੱਲ 72 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਦ ਕਿ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਤੇ ਸ਼ਾਂਤੀ ਬਣਾਈ ਰੱਖਣ ਲਈ ਆਦਤਨ ਅਪਰਾਧੀਆਂ ਤੇ ਹੋਰ ਸ਼ੱਕੀ ਤੱਤਾਂ ਵਿਰੁੱਧ 214 ਰੋਕਥਾਮ ਕਾਰਵਾਈ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਪਾਸੋਂ ਇਕ ਪਿਸਤੌਲ, 1 ਕਿਲੋ 735 ਗ੍ਰਾਮ ਹੈਰੋਇਨ 74 ਬੋਤਲਾਂ ਨਾਜਾਇਜ਼ ਸ਼ਰਾਬ, 8 ਹਜ਼ਾਰ ਨਕਦੀ ਤੇ ਇਕ ਚੋਰੀਸ਼ੁਦਾ ਮੋਟਰਸਾਇਕਲ ਵੀ ਬਰਾਮਦ ਕੀਤਾ ਗਿਆ ਹੈ। ਇਹ ਪ੍ਰਾਪਤੀਆਂ ਅਪਰਾਧਿਕ ਨੈੱਟਵਰਕਾਂ ਨੂੰ ਤੋੜਨ, ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ, ਗ਼ੈਰ-ਕਾਨੂੰਨੀ ਹਥਿਆਰਾਂ ਨੂੰ ਬਰਾਮਦ ਕਰਨ ਤੇ ਗੰਭੀਰ ਅਪਰਾਧਾਂ ਵਿਚ ਸ਼ਾਮਲ ਅਪਰਾਧੀਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਨ ਵਿਚ ਆਪ੍ਰੇਸ਼ਨ ਪ੍ਰਹਾਰ ਦੀ ਪ੍ਰਭਾਵਸ਼ੀਲਤਾ ਨੂੰ ਉਜਾਗਰ ਕਰਦੀਆਂ ਹਨ।

ਪਿਛਲੀ ਖ਼ਬਰ ਏ.ਡੀ.ਸੀ.ਪੀ. ਅਮਨਦੀਪ ਕੌਰ ਵਲੋਂ ਪੁਲ ਤਾਰਾਂ ਵਾਲਾ ਵਿਖੇ ਹੈਵੀ ਵਾਹਨਾਂ ਦੀ ਚੈਕਿੰਗ ਦੌਰਾਨ ਕੀਤੇ ਚਲਾਨ ਅਗਲੀ ਖ਼ਬਰ ਰੇਲਵੇ ਟਰੈਕ ਸੀ. ਸੀ. ਟੀ. ਵੀ. ਕੈਮਰੇ ਦੇ ਮਾਮਲੇ ’ਚ ਗ੍ਰਿਫ਼ਤਾਰ ਵਿਅਕਤੀ ਦਾ ਇਕ ਦਿਨ ਦਾ ਪੁਲਿਸ ਰਿਮਾਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।