20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਆਮ ਆਦਮੀ ਪਾਰਟੀ ਨੇ ਹਰੇਕ ਵਾਅਦਾ ਪੂਰਾ ਕਰਕੇ ਇਤਿਹਾਸ ਸਿਰਜਿਆ-ਢਿੱਲੋਂ

ਅਜੀਤ ਡੈਸਕ 10-07-2026

ਅੰਮ੍ਰਿਤਸਰ, 9 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਤਿਹਾਸਕ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸਿਰਫ ਇਕ ਆਰਥਿਕ ਮਦਦ ਨਹੀਂ, ਸਗੋਂ ਪੰਜਾਬ ਦੀਆਂ ਮਹਿਲਾਵਾਂ ਦੇ ਸਤਿਕਾਰ ਤੇ ਹੱਕਾਂ ਦੀ ਪਛਾਣ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਹਮੇਸ਼ਾ ਲੋਕ-ਭਲਾਈ ਯੋਜਨਾ ਨੂੰ ਤਰਜੀਹ ਦਿੱਤੀ ਹੈ ਅਤੇ ਇਹ ਯੋਜਨਾ ਵੀ ਉਸ ਸੋਚ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਦੀ ਇਹ ਪਹਿਲੀ ਸਰਕਾਰ ਹੈ, ਜਿਸ ਨੇ ਆਪਣਾ ਹਰੇਕ ਵਾਅਦਾ ਤੇ ਗਾਰੰਟੀ ਪੂਰੀ ਕੀਤੀ ਹੈ, ਜਦਕਿ ਇਸ ਤੋਂ ਪਹਿਲਾਂ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾਂ ਹੀ ਲੋਕਾਂ ਦੇ ਜਜਬਾਤਾਂ ਨਾਲ ਖਿਲਵਾੜ ਕੀਤਾ ਅਤੇ ਕਦੇ ਵੀ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰੇਕ ਵਰਗ ਸੰਤੁਸ਼ਟ ਹੈ ਅਤੇ ਉਨ੍ਹਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਮੁੜ ‘ਆਪ’ ਸਰਕਾਰ ਬਣਾਉਣ ਦਾ ਮਨ ਬਣਾ ਲਿਆ, ਜਿਸ ਤੋਂ ਸਮੂਹ ਵਿਰੋਧੀ ਪਾਰਟੀਆਂ ਬੁਖਲਾਹਟ ‘ਚ ਹਨ। ਉਨ੍ਹਾਂ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤੋਂ ਸੂਬੇ ਦੀਆਂ ਮਹਿਲਾਵਾਂ ਖੁਸ਼ ਹਨ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਫੈਸਲਾ ਉਨ੍ਹਾਂ ਦੇ ਜੀਵਨ ‘ਚ ਸਹਾਇਕ ਸਾਬਤ ਹੋਵੇਗਾ। ਉਨ੍ਹਾਂ ਨਾਲ ਹੀ 2027 ‘ਚ ਮੁੜ ਤੋਂ ਭਗਵੰਤ ਮਾਨ ਸਰਕਾਰ ਬਣਾਉਣ ਲਈ ਆਪਣਾ ਸਮਰਥਨ ਅਤੇ ਭਰੋਸਾ ਵੀ ਜਤਾਇਆ।

ਪਿਛਲੀ ਖ਼ਬਰ ਕੱਛੂਏ ਚਾਲੇ ਚੱਲ ਰਿਹਾ ਹੈ ਨਹਿਰੀ ਪਾਣੀ ਪ੍ਰਾਜੈਕਟ ਅਗਲੀ ਖ਼ਬਰ ਏ.ਡੀ.ਸੀ.ਪੀ. ਅਮਨਦੀਪ ਕੌਰ ਵਲੋਂ ਪੁਲ ਤਾਰਾਂ ਵਾਲਾ ਵਿਖੇ ਹੈਵੀ ਵਾਹਨਾਂ ਦੀ ਚੈਕਿੰਗ ਦੌਰਾਨ ਕੀਤੇ ਚਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।