15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਨਰੇਗਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੰਡ ਸਾੜੀ

ਅਜੀਤ ਡੈਸਕ 11-07-2026
ਅੰਮ੍ਰਿਤਸਰ 10 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ‘ਚ ਆਪਣੀਆਂ ਸੇਵਾਵਾਂ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ 40 ਦਿਨਾਂ ਤੋਂ ਹੜਤਾਲ ਤੇ ਚੱਲ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਅੱਜ ਇੱਥੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੰਮ੍ਰਿਤਸਰ ਵਿਖੇ ਪ੍ਰਭਾਵਸ਼ਾਲੀ ਇਕੱਠ ਕਰਕੇ ਰੋਸ ਰੈਲੀ ਕੱਢੀ ਗਈ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੰਡ ਸਾੜੀ ਗਈ।
ਇਸ ਮੌਕੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਹਰਿੰਦਰਪਾਲ ਸਿੰਘ ਜੋਸਨ ਅਤੇ ਜਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਅਸੀਂ 18 ਸਾਲਾਂ ਤੋਂ ਕੰਟਰੈਕਟ ਆਧਾਰਿਤ ਨੌਕਰੀ ਕਰ ਰਹੇ ਹਾਂ।ਸਮੇਂ ਦੀਆਂ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਨਰੇਗਾ ਮੁਲਾਜ਼ਮਾਂ ਨੂੰ ਵਰਤਿਆ ਜਾਂਦਾ ਰਿਹਾ ਹੈ। ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵਲੋਂ ਵੀ ਸੱਤਾ ‘ਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਕੋਈ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਉੱਚ ਅਧਿਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਨੌਕਰੀ ਤੋਂ ਕੱਢ ਕੇ ਨਵੀਂ ਭਰਤੀ ਕਰਨ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਖੰਨਾ ਰਿਹਾਇਸ਼ ਦੇ ਘਿਰਾਓ ਦੌਰਾਨ 20 ਹਜ਼ਾਰ ਤੋਂ ਵੱਧ ਦਾ ਇਕੱਠ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮਾਂ ‘ਚ ਪਹੁੰਚ ਕੇ ਮੁੱਖ ਮੰਤਰੀ ਨੂੰ ਵੀ ਸਵਾਲ ਕੀਤੇ ਜਾਣਗੇ। ਇਸ ਮੌਕੇ ਨਵਜੋਤ ਕੁਮਾਰ, ਦਿਲਬਾਗ ਸਿੰਘ, ਮੇਜਰ ਸਿੰਘ, ਇੰਦਰਪਾਲ ਸਿੰਘ, ਕਰਨਦੀਪ ਸਿੰਘ, ਅਮਰਪਾਲ ਸਿੰਘ, ਹੀਰਾ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ, ਹਰਵਿੰਦਰ ਸਿੰਘ ਬੰਬ, ਜਸਵਿੰਦਰ ਸਿੰਘ, ਗੁਰਦੇਵ ਸਿੰਘ, ਅਜੀਤ ਸਿੰਘ, ਰਵਿੰਦਰ ਸਿੰਘ, ਰਮਨਦੀਪ ਸਿੰਘ, ਸਵਿੰਦਰ ਸਿੰਘ, ਬਲਕਰਨ ਸਿੰਘ, ਅੰਮ੍ਰਿਤਪਾਲ ਸਿੰਘ ਗੁਰਮੀਤ ਸਿੰਘ, ਜੋਧਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੰਮ੍ਰਿਤਸਰ ਦੇ ਨਵ-ਨਿਯੁਕਤ ਜ਼ਿਲ੍ਹਾ ਸਿਹਤ ਅਧਿਕਾਰੀ ਰਟੌਲ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸੰਬੰਧੀ ਡੀ. ਸੀ. ਵਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।