15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਅੰਮ੍ਰਿਤਸਰ ਦੇ ਨਵ-ਨਿਯੁਕਤ ਜ਼ਿਲ੍ਹਾ ਸਿਹਤ ਅਧਿਕਾਰੀ ਰਟੌਲ ਨੇ ਅਹੁਦਾ ਸੰਭਾਲਿਆ

ਅਜੀਤ ਡੈਸਕ 11-07-2026
ਅੰਮ੍ਰਿਤਸਰ, 10 ਜੁਲਾਈ (ਰੇਸ਼ਮ ਸਿੰਘ)-ਮਾਨਾਂਵਾਲਾ ਤੋਂ ਤਬਦੀਲ ਹੋ ਕੇ ਅੰਮ੍ਰਿਤਸਰ ਦੇ ਨਵ ਨਿਯੁਕਤ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਮਨਜੀਤ ਸਿੰਘ ਰਟੌਲ ਨੇ ਇਥੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ, ਜਿਨ੍ਹਾਂ ਕਿਹਾ ਕਿ ਉਹ ਸਿਹਤ ਵਿਭਾਗ ‘ਚ ਆਪਣੀ ਨਵੀਂ ਜ਼ਿੰਮੇਵਾਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਖਾਣ ਪੀਣ ਦੀਆਂ ਵਸਤੂਆਂ ‘ਚ ਮਿਲਾਵਟਖੋਰੀ ਖ਼ਿਲਾਫ਼ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਦੀ ਅਗਵਾਈ ਤੇ ਨਿਰਦੇਸ਼ਾਂ ਤਹਿਤ ਵਿਸੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਸਿਹਤ ਜਥੇਬੰਦੀਆਂ ਦੇ ਆਗੂਆਂ ਜਿਨ੍ਹਾਂ ‘ਚ ਬਾਬਾ ਮਲਕੀਤ ਸਿੰਘ ਭੱਟੀ, ਅਸ਼ੋਕ ਸ਼ਰਮਾ, ਬਾਬਾ ਸਮਸ਼ੇਰ ਸਿੰਘ ਕੋਹਰੀ, ਗੁਰਦੇਵ ਸਿੰਘ ਢਿੱਲੋਂ, ਮਨਜਿੰਦਰ ਸਿੰਘ ਚਾਹਲ, ਡਾ. ਮਦਨ ਮੋਹਨ, ਵਰਿੰਦਰ ਸਿੰਘ, ਬਲਜਿੰਦਰ ਸਿੰਘ ਮੱਲੀ ਆਦਿ ਨੇ ਸ: ਰਟੌਲ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਕਿਹਾ ਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ।
ਪਿਛਲੀ ਖ਼ਬਰ ਵਿਧਾਇਕ ਡਾ. ਅਜੇ ਗੁਪਤਾ ਵਲੋਂ ਲਾਹੌਰੀ ਗੇਟ ਗਊਸ਼ਾਲਾ ਦੇ ਨਵੀਨੀਕਰਨ ਦਾ ਉਦਘਾਟਨ ਅਗਲੀ ਖ਼ਬਰ ਨਰੇਗਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੰਡ ਸਾੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।