15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਸਰਕਟ ਹਾਊਸ ’ਤੇ ‘ਕਬਜ਼ੇ’ ਦੇ ਦੋਸ਼

ਅਜੀਤ ਡੈਸਕ 11-07-2026
ਅੰਮ੍ਰਿਤਸਰ, 10 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੰਮ੍ਰਿਤਸਰ ਦੇ ਸਰਕਟ ਹਾਊਸ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਟ ਹਾਊਸ ਵਰਗੀ ਇਤਿਹਾਸਕ ਤੇ ਸਰਕਾਰੀ ਸੰਪਤੀ ‘ਤੇ ਨਿੱਜੀ ਹੱਥਾਂ ਦਾ ਕਬਜ਼ਾ ਹੋ ਚੁੱਕਾ ਹੈ ਅਤੇ ਇਹ ਲੋਕਾਂ ਦੀ ਜਾਇਦਾਦ ਨੂੰ ਨਿੱਜੀ ਹਿੱਤਾਂ ਲਈ ਵਰਤਣ ਦੀ ਮਿਸਾਲ ਹੈ। ਵਿਧਾਇਕ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਲਈ ਨਿੱਜੀ ਇਸ ਲਈ ਹੈ ਕਿਉਂਕਿ ਜਦੋਂ ਲੋਕਾਂ ਦੀ ਜਾਇਦਾਦ ‘ਤੇ ਕਬਜ਼ੇ ਹੁੰਦੇ ਹਨ ਤਾਂ ਲੋਕ ਇਨਸਾਫ਼ ਲਈ ਉਨ੍ਹਾਂ ਕੋਲ ਹੀ ਆਉਂਦੇ ਹਨ, ਪਰ ਸਰਕਟ ਹਾਊਸ ਵਰਗੇ ਜਨਤਕ ਅਦਾਰੇ ਬਾਰੇ ਕੋਈ ਆਵਾਜ਼ ਨਹੀਂ ਚੁੱਕ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਸਰਕਾਰੀ ਸੰਪਤੀ ਦੀ ਸੰਭਾਲ ਕਰਨਾ ਹੈ, ਨਾ ਕਿ ਉਸ ਨੂੰ ਨਿੱਜੀ ਹੱਥਾਂ ‘ਚ ਦੇਣਾ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਵਿਚ ਇਸ ਮਾਮਲੇ ‘ਤੇ ਵਿਸਥਾਰ ਨਾਲ ਬਹਿਸ ਕੀਤੀ ਸੀ। ਉਨ੍ਹਾਂ ਕਿਹਾ ਕਿ 2012 ਤੋਂ ਇਸ ਪ੍ਰਕਿਰਿਆ ਦੀ ਸ਼ੁਰੂਆਤ ਹੋਈ ਅਤੇ 2018 ਵਿਚ ਪੰਜਾਬ ਇਨਫਰਾਸਟਰਕਚਰ ਡਿਵੈਲਪਮੈਂਟ ਬੋਰਡ ਨੂੰ ਅਧਿਕਾਰ ਦੇਣ ਤੋਂ ਬਾਅਦ ਸਰਕਟ ਹਾਊਸ ਨੂੰ ਪਬਲਿਕ-ਪ੍ਰਾਈਵੇਟ ਮਾਡਲ ਤਹਿਤ ਨਿੱਜੀ ਕੰਪਨੀਆਂ ਨਾਲ ਜੋੜਿਆ ਗਿਆ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਵਿਧਾਇਕ ਨੇ ਕਿਹਾ ਕਿ ਜੇ ਭਵਿੱਖ ਵਿਚ ਉਨ੍ਹਾਂ ਨੂੰ ਪੂਰਾ ਅਧਿਕਾਰ ਮਿਲਿਆ ਤਾਂ ਉਹ 24 ਘੰਟਿਆਂ ਦੇ ਅੰਦਰ ਸਰਕਟ ਹਾਊਸ ਨੂੰ ਮੁੜ ਜਨਤਕ ਵਰਤੋਂ ਲਈ ਖੁੱਲ੍ਹਾ ਕਰਵਾ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਖੁਦ ਸਰਕਟ ਹਾਊਸ ਵਿਚ ਬਣੇ ਹੋਟਲ ਦਾ ਬਾਈਕਾਟ ਕਰਦੇ ਹਨ ਅਤੇ ਕਦੇ ਵੀ ਉੱਥੇ ਨਹੀਂ ਗਏ।
ਪਿਛਲੀ ਖ਼ਬਰ ਪ੍ਰੋ: ਡਾ. ਅਮਰਜੀਤ ਸਿੰਘ ਡੀਨ ਫੈਕਲਟੀ, ਸੈਨੇਟ ਤੇ ਸਿੰਡੀਕੇਟ ਮੈਂਬਰ ਬਣੇ ਅਗਲੀ ਖ਼ਬਰ ਵਿਧਾਇਕ ਡਾ. ਅਜੇ ਗੁਪਤਾ ਵਲੋਂ ਲਾਹੌਰੀ ਗੇਟ ਗਊਸ਼ਾਲਾ ਦੇ ਨਵੀਨੀਕਰਨ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।