12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਅਮਰੀਕਾ ਦੇ ਪ੍ਰਸਿੱਧ ਅਟਾਰਨੀ ਐਟ ਲਾਅ ਜਸਪ੍ਰੀਤ ਸਿੰਘ

ਅਜੀਤ ਡੈਸਕ 12-07-2026

ਅੰਮ੍ਰਿਤਸਰ, 11 ਜੁਲਾਈ (ਜਸਵੰਤ ਸਿੰਘ ਜੱਸ)- ਅਮਰੀਕਾ ਦੇ ਪ੍ਰਸਿੱਧ ਅਟਾਰਨੀ ਐਟ ਲਾਅ ਐਡਵੋਕੇਟ ਜਸਪ੍ਰੀਤ ਸਿੰਘ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਇਸ ਮੌਕੇ ਉਨ੍ਹਾਂ ਨਾਲ ਗੁਰੂ ਨਾਨਕ ਦੇਵ ‘ਵਰਸਿਟੀ ਦੇ ਉਪ-ਕੁਲਪਤੀ ਪ੍ਰੋ: ਡਾ. ਕਰਮਜੀਤ ਸਿੰਘ ਵੀ ਮੌਜੂਦ ਸਨ । ਸੂਚਨਾ ਕੇਂਦਰ ਵਿਖੇ ਐਡਵੋਕੇਟ ਜਸਪ੍ਰੀਤ ਸਿੰਘ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਅਮਰੀਕਾ ਦੀ ਧਰਤੀ ’ਤੇ ਵੱਸਦੇ ਹੋਏ ਵੀ ਜਸਪ੍ਰੀਤ ਸਿੰਘ ਵਲੋਂ ਸਿੱਖ ਧਰਮ, ਸਿੱਖ ਇਤਿਹਾਸ ਅਤੇ ਗੁਰਮਤਿ ਵਿਚਾਰਧਾਰਾ ਦੇ ਪ੍ਰਚਾਰ-ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ । ਉਪ ਕੁਲਪਤੀ ਪ੍ਰੋ: ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਜਸਪ੍ਰੀਤ ਸਿੰਘ ਲੰਬੇ ਸਮੇਂ ਤੋਂ ਸਿੱਖ ਅਧਿਐਨ ਅਤੇ ਖੋਜ ਕਾਰਜਾਂ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਸਹਿਯੋਗ ਦੇ ਰਹੇ ਹਨ। ਉਨ੍ਹਾਂ ਦੀ ਦੂਰਅੰਦੇਸ਼ੀ ਅਤੇ ਸੇਵਾਭਾਵਨਾ ਸਦਕਾ ਗੁਰੂ ਨਾਨਕ ਦੇਵ ‘ਵਰਸਿਟੀ ਵਿਖੇ ਸਥਾਪਿਤ ਕੀਤੀ ਗਈ ਸਿੱਖ ਅਧਿਐਨ ਚੇਅਰ ਭਵਿੱਖ ਵਿਚ ਸਿੱਖ ਵਿਰਾਸਤ ਨਾਲ ਸਬੰਧਤ ਖੋਜ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ । ਉਨ੍ਹਾਂ ਕਿਹਾ ਕਿ ਜਸਪ੍ਰੀਤ ਸਿੰਘ ਦੀਆਂਵਿਲੱਖਣ ਸੇਵਾਵਾਂ ਲਈ ਉਨ੍ਹਾਂ ਨੂੰ ‘ਵਰਸਿਟੀ ਵਲੋਂ ਸਲਾਨਾ ਕਾਨਵੋਕੇਸ਼ਨ ਦੌਰਾਨ ਡਾਕਟਰੇਟ ਦੀ ਆਨਰੇਰੀ ਡਿਗਰੀ ਭੇਟ ਕਰਕੇ ਸਨਮਾਨਿਤ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਜਸਪ੍ਰੀਤ ਸਿੰਘ ਅਟਾਰਨੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਅਸੀਸਾਂ ਪ੍ਰਾਪਤ ਕਰਨਾ ਉਨ੍ਹਾਂ ਲਈ ਜੀਵਨ ਦਾ ਸੁਭਾਗ ਹੈ । ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਜਸਪ੍ਰੀਤ ਸਿੰਘ ਤੇ ਪਰਿਵਾਰ ਨੂੰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਜਤਿੰਦਰਪਾਲ ਸਿੰਘ ਅਤੇ ਯੂਨੀਵਰਸਿਟੀ ਅਧਿਕਾਰੀ ਡਾ. ਅਮਰਜੀਤ ਸਿੰਘ ਆਦਿ ਵੀ ਹਾਜ਼ਰ ਸਨ।

ਪਿਛਲੀ ਖ਼ਬਰ 22 ਨੂੰ ਅੰਮ੍ਰਿਤਸਰ ਦੇ ਤਿੰਨੋਂ ਟੋਲ ਪਲਾਜ਼ਾ ਮੁਫ਼ਤ ਕੀਤੇ ਜਾਣਗੇ-ਡਾ. ਅਜਨਾਲਾ ਅਗਲੀ ਖ਼ਬਰ ਖੰਡਰ ਬਣ ਚੁੱਕੇ ਸ਼ੇਰ-ਏ-ਪੰਜਾਬ ਦੇ ਪਿਤਾ ਦੇ ਕਿਲ੍ਹੇ ਦਾ ਅਤੀਤ ਬਣਿਆ ਬੁਝਾਰਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।