12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪੁਸ਼ਪਿੰਦਰਜੀਤ ਸਿੰਘ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੇ ਸਿਆਸੀ ਸਲਾਹਕਾਰ ਨਿਯੁਕਤ

ਅਜੀਤ ਡੈਸਕ 12-07-2026

ਅੰਮ੍ਰਿਤਸਰ, 11 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਹਲਕਾ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਪੁਸ਼ਪਿੰਦਰਜੀਤ ਸਿੰਘ (ਪਾਰਸ ਸੰਧੂ) ਨੂੰ ਆਪਣਾ ਸਿਆਸੀ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਦੌਰਾਨ ਡਾ. ਨਿੱਜਰ ਨੇ ਕਿਹਾ ਕਿ ਉਨ੍ਹਾਂ ਆਪਣੇ ਨਜ਼ਦੀਕੀ ਸਾਥੀ ਪੁਸ਼ਪਿੰਦਰਜੀਤ ਸਿੰਘ ਪਾਰਸ ਸੰਧੂ ਨੂੰ ਆਪਣਾ ਸਿਆਸੀ ਸਲਾਹਕਾਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਡਾ. ਨਿੱਜਰ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਆਪਣੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ ਅਤੇ ਲੋਕਾਂ ਦੀ ਸੇਵਾ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਕਾਸ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਪੁਸ਼ਪਿੰਦਰਜੀਤ ਸਿੰਘ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦੇ ਹੋਏ ਉੱਜਵਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਪੁਸ਼ਪਿੰਦਰਜੀਤ ਸਿੰਘ ਨੇ ਡਾ. ਇੰਦਰਬੀਰ ਸਿੰਘ ਨਿੱਜਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਡਾ. ਨਿੱਜਰ ਦੀ ਅਗਵਾਈ ਹੇਠ ਹਲਕਾ ਦੱਖਣੀ ਦਾ ਬੜੀ ਤੇਜ਼ੀ ਨਾਲ ਵਿਕਾਸ ਹੋਇਆ ਹੈ ਅਤੇ ਰਹਿੰਦੇ ਕਾਰਜ ਜਲਦ ਮੁਕੰਮਲ ਕਰਵਾਏ ਜਾਣਗੇ। ਪਾਰਸ ਸੰਧੂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਕੀਤੇ ਵਾਅਦੇ ਅਤੇ ਗਾਰੰਟੀਆਂ ਤੈਅ ਸਮੇਂ ਤੋਂ ਪਹਿਲੀਆਂ ਪੂਰੀਆਂ ਕੀਤੀਆਂ ਹਨ ।

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 51ਵੀਂ ਕਾਨਵੋਕੇਸ਼ਨ ਅੱਜ ਅਗਲੀ ਖ਼ਬਰ ਪੱਖਾ ਡਿੱਗਣ ਕਾਰਨ 13 ਸਾਲਾ ਮਾਸੂਮ ਬੱਚੇ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।