13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਵਿਧਾਇਕਾ ਜੀਵਨਜੋਤ ਕੌਰ ਵਲੋਂ 11 ਕੇ. ਵੀ. ਗੋਕਲ ਕਾ ਬਾਗ ਫੀਡਰ ਦਾ ਉਦਘਾਟਨ

ਅਜੀਤ ਡੈਸਕ 14-07-2026
ਅੰਮ੍ਰਿਤਸਰ, 13 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਅੱਜ 132 ਕੇ. ਵੀ. ਜੀ. ਟੀ. ਰੋਡ ਸਬ-ਸਟੇਸ਼ਨ, ਅੰਮ੍ਰਿਤਸਰ ਵਿਖੇ 11 ਕੇ.ਵੀ. ਈਸਟ ਮੋਹਨ ਨਗਰ ਫੀਡਰ ਨੂੰ ਬਾਈਫਰਕੇਟ ਕਰਕੇ ਨਵੇਂ ਬਣਾਏ ਗਏ 11 ਕੇ.ਵੀ. ਗੋਕਲ ਕਾ ਬਾਗ ਫੀਡਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ, ਭਰੋਸੇਯੋਗ ਅਤੇ ਗੁਣਵੱਤਾ ਭਰੀਆਂ ਬਿਜਲੀ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ। ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਨਵੇਂ ਫੀਡਰ ਦੇ ਚਾਲੂ ਹੋਣ ਨਾਲ ਈਸਟ ਮੋਹਨ ਨਗਰ, ਗੋਕਲ ਕਾ ਬਾਗ, ਸੁਦਰਸ਼ਨ ਨਗਰ, 100 ਫੁੱਟੀ ਰੋਡ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬਿਜਲੀ ਸਪਲਾਈ ਹੋਰ ਮਜ਼ਬੂਤ, ਨਿਰਵਿਘਨ ਅਤੇ ਭਰੋਸੇਯੋਗ ਬਣੇਗੀ। ਇਸ ਨਾਲ ਫੀਡਰ ‘ਤੇ ਪੈਣ ਵਾਲਾ ਲੋਡ ਘਟੇਗਾ, ਬਿਜਲੀ ਸਪਲਾਈ ਵਿਚ ਆਉਣ ਵਾਲੀਆਂ ਰੁਕਾਵਟਾਂ ਵਿਚ ਕਮੀ ਆਵੇਗੀ ਅਤੇ ਉਦਯੋਗਿਕ ਇਕਾਈਆਂ ਦੇ ਨਾਲ-ਨਾਲ ਆਮ ਖਪਤਕਾਰਾਂ ਨੂੰ ਵੀ ਬਿਹਤਰ ਸੇਵਾ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਨਿਵੇਸ਼ ਕਰ ਰਹੀ ਹੈ, ਤਾਂ ਜੋ ਉਦਯੋਗਾਂ ਨੂੰ ਨਿਰਵਿਘਨ ਬਿਜਲੀ ਮਿਲੇ ਅਤੇ ਆਮ ਲੋਕਾਂ ਨੂੰ ਵੀ ਬਿਹਤਰ ਸੇਵਾਵਾਂ ਉਪਲਬੱਧ ਹੋ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਨਾਲ ਇਲਾਕੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਖਪਤਕਾਰਾਂ ਨੂੰ ਵੀ ਵੱਡਾ ਲਾਭ ਹੋਵੇਗਾ। ਇਸ ਮੌਕੇ ਪਾਵਰਕਾਮ ਦੇ ਸਿਟੀ ਸਰਕਲ ਅੰਮ੍ਰਿਤਸਰ ਦੇ ਉੱਪ ਮੁੱਖ ਇੰਜੀਨੀਅਰ ਇੰਜੀ. ਅਜੀਤ ਪਾਲ ਸਿੰਘ ਮੁਲਤਾਨੀ, ਐਕਸੀਅਨ ਉਦਯੋਗਿਕ ਮੰਡਲ ਅੰਮ੍ਰਿਤਸਰ ਇੰਜੀ. ਐੱਚ.ਐੱਸ. ਸੇਖੋਂ, ਉੱਪ ਮੰਡਲ ਅਫ਼ਸਰ ਸੁਲਤਾਨਵਿੰਡ ਇੰਜੀ. ਰਜਵੰਤ ਸਿੰਘ, ਇਲਾਕੇ ਦੇ ਉਦਯੋਗਪਤੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰਾਂ ਦੀਆਂ ਮਾਰੂ ਨੀਤੀਆਂ ਦੇ ਖ਼ਿਲਾਫ਼ ਪਿੰਡਾਂ ’ਚ ਮੋਟਰਸਾਈਕਲ ਸਾਈਕਲ ਮਾਰਚ 15 ਨੂੰ– ਪਹੂਵਿੰਡ, ਚੀਮਾ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।