12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

.ਆਈ.ਸੀ.ਸੀ. ਦੇ ਆਗੂ ਵਰਮਾ ਨੇ ਐੱਸ.ਆਈ. ਆਰ. ਦੇ ਨੁਕਤੇ ਕੀਤੇ ਸਾਂਝੇ

ਅਜੀਤ ਡੈਸਕ 14-07-2026
ਅੰਮ੍ਰਿਤਸਰ, 13 ਜੁਲਾਈ (ਰੇਸ਼ਮ ਸਿੰਘ)- ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਵਲੋਂ ਦਿਹਾਤੀ ਕਾਂਗਰਸ ਦਫ਼ਤਰ ਵਿਖੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਸੰਬੰਧੀ ਬੂਥ ਪੱਧਰੀ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਏ.ਆਈ.ਸੀ.ਸੀ. ਵਲੋਂ ਕੋਆਰਡੀਨੇਟਰ ਤੇ ਭੁਪੇਸ਼ ਭਘੇਲ ਦੇ ਸਾਥੀ ਵਿਨੋਦ ਵਰਮਾ ਨੇ ਹਲਕਾ ਇੰਚਾਰਜ, ਬੀ.ਐੱਲ.ਏ.-1, ਬੀ.ਐੱਲ.ਏ.-2, ਬਲਾਕ ਪ੍ਰਧਾਨਾਂ ਅਤੇ ਬੂਥ ਪੱਧਰ ਦੇ ਕਾਂਗਰਸੀ ਵਰਕਰਾਂ ਨੂੰ ਐੱਸ.ਆਈ.ਆਰ. ਦੀ ਪ੍ਰਕਿਰਿਆ, ਵੋਟਰਾਂ ਦੀ ਸ਼ਨਾਖਤ, ਲੋੜੀਂਦੇ ਦਸਤਾਵੇਜ਼ਾਂ ਅਤੇ ਬੂਥ ਪੱਧਰ ‘ਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ੍ਰੀ ਵਰਮਾ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਬੂਥ ਵਰਕਰ ਘਰ-ਘਰ ਜਾ ਕੇ ਵੋਟਰਾਂ ਦੀ ਸ਼ਨਾਖਤ ਕਰੇ, ਉਨ੍ਹਾਂ ਨੂੰ ਲੋੜੀਂਦੀ ਜਾਣਕਾਰੀ ਦੇਵੇ ਅਤੇ ਇਹ ਯਕੀਨੀ ਬਣਾਏ ਕਿ ਕਿਸੇ ਵੀ ਯੋਗ ਵੋਟਰ ਦਾ ਹੱਕ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਬੂਥ ਪੱਧਰ ‘ਤੇ ਕੀਤਾ ਗਿਆ ਮਜ਼ਬੂਤ ਕੰਮ ਹੀ ਪਾਰਟੀ ਦੀ ਅਸਲ ਤਾਕਤ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਤੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਦੌਰਾਨ ਪਾਰਟੀ ਦਾ ਹਰ ਵਰਕਰ ਚੌਕਸ ਰਹੇਗਾ ਅਤੇ ਕਿਸੇ ਵੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚੋਂ ਕੱਟਣ ਜਾਂ ਕਿਸੇ ਵੀ ਤਰ੍ਹਾਂ ਦੀ ਗਲਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੀਟਿੰਗ ਨੂੰ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਨਵਤੇਜ ਸਿੰਘ ਸੋਹੀਆਂ, ਲਖਵਿੰਦਰ ਸਿੰਘ, ਸੁਖਰਾਜ ਸਿੰਘ ਰੰਧਾਵਾ, ਨਵਦੀਪ ਸਿੰਘ ਸੋਨਾ ਮਜੀਠਾ, ਟੀਟੂ ਜੰਡਿਆਲਾ, ਰਵੀ ਸਰਕਾਰੀਆ, ਰਾਜਬੀਰ ਮਧੂਸ਼ਾਂਗਾ, ਸਰਵਣ ਸਿੰਘ, ਝਿਲਮਿਲ ਸਿੰਘ ਬਾਠ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕਾ ਜੀਵਨਜੋਤ ਕੌਰ ਵਲੋਂ ਗਣਪਤੀ ਅਸਟੇਟ ਵਿਖੇ ਪਾਣੀ ਦੀ ਪਾਈਪ ਲਾਈਨ ਦੇ ਕੰਮ ਦਾ ਉਦਘਾਟਨ ਅਗਲੀ ਖ਼ਬਰ ਸਬਜ਼ੀ ਮੰਡੀ ਵਿਚ ਸਕੂਟਰੀ ਚੋਰੀ ਕਰਕੇ ਲਿਜਾ ਰਿਹਾ ਇਕ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।