12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਕ੍ਰਿਕਟ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 14-07-2026
ਅੰਮ੍ਰਿਤਸਰ, 13 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੰਦੀਪ ਕੁਮਾਰ ਅਤੇ ਸੁਖਵਿੰਦਰ ਸਿੰਘ ਵਲੋਂ ਮੁਸਤਫਾਬਾਦ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ’ਚ ਸ਼ਹਿਰ ਤੋਂ ਇਲਾਵਾ 12 ਪਿੰਡਾਂ ਦੇ 16 ਤੋਂ 20 ਸਾਲ ਦੀ ਉਮਰ ਦੇ ਬੱਚਿਆਂ ਨੇ ਆਪਣੀ ਪ੍ਰਤਿਭਾ ਦਿਖਾਉਂਦੇ ਹੋਏ ਵਧੀਆ ਪ੍ਰਦਰਸ਼ਨ ਕੀਤਾ। ਇਸ ਮੌਕੇ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਮੁੱਖ ਮਹਿਮਾਨ ਵਜੋਂ ਪਹੁੰਚੇ । ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਸਰੀਰ ਨੂੰ ਤੰਦਰੁਸਤ ਬਣਾਉਣ ‘ਚ ਬਹੁਤ ਵੱਡਾ ਯੋਗਦਾਨ ਅਦਾ ਕਰਦੀਆਂ ਹਨ। ਬੱਚੇ ਖੇਡਾਂ ‘ਚ ਵੱਧ ਤੋਂ ਵੱਧ ਹਿੱਸਾ ਲੈਣ ਤਾਂ ਜੋ ਉਨ੍ਹਾਂ ਦੇ ਸਰੀਰਕ ਵਿਕਾਸ ਦੇ ਨਾਲ ਨਾਲ ਮਾਨਸਿਕ ਵਿਕਾਸ ਵੀ ਹੋ ਸਕੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ। ਅਖ਼ੀਰ ‘ਚ ਉਨ੍ਹਾਂ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਮੈਡਲ ਪ੍ਰਦਾਨ ਕਰਕੇ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਵਿੱਕੀ, ਰਮੇਸ਼, ਵਿਕਰਮ ਸਿੰਘ, ਪ੍ਰੇਮ ਸਿੰਘ, ਮਨਜੀਤ ਸਿੰਘ, ਸੁਰੇਂਦਰ ਸਿੰਘ, ਰੁਪਾਲੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਰੇਲ ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਵਿਧਾਇਕਾ ਜੀਵਨਜੋਤ ਕੌਰ ਵਲੋਂ ਗਣਪਤੀ ਅਸਟੇਟ ਵਿਖੇ ਪਾਣੀ ਦੀ ਪਾਈਪ ਲਾਈਨ ਦੇ ਕੰਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।