12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਰੇਲ ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ

ਅਜੀਤ ਡੈਸਕ 14-07-2026
ਅੰਮ੍ਰਿਤਸਰ, 13 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)- ਰੇਲ ਗੱਡੀ ਹੇਠ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਾਣਕਾਰੀ ਮੁਤਾਬਿਕ ਸਥਾਨਕ ਜੋੜਾ ਫਾਟਕ ਨਜ਼ਦੀਕ ਇਕ ਵਿਅਕਤੀ ਦੁਪਹਿਰ ਸਮੇਂ ਦਿੱਲੀ ਤੋਂ ਅੰਮ੍ਰਿਤਸਰ ਆ ਰਹੀ ਰੇਲਗੱਡੀ ਨੰਬਰ 12029 ਅੰਮ੍ਰਿਤਸਰ ਸਵਰਣ ਜੈਅੰਤੀ ਸ਼ਤਾਬਦੀ ਐਕਸਪ੍ਰੈਸ ਹੇਠਾਂ ਆ ਗਿਆ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਿਅਕਤੀ ਦੀ ਉਮਰ ਤਕਰੀਬਨ 30 ਸਾਲ ਦੱਸੀ ਗਈ ਹੈ ਅਤੇ ਇਸ ਦੇ ਸੱਜੀ ਬਾਂਹ ’ਤੇ ਹਿੰਦੀ ਭਾਸ਼ਾ ‘ਚ ‘ਸੂਰਜ’ ਲਿਖਿਆ ਹੋਇਆ ਹੈ। ਜੀ. ਆਰ. ਪੀ. ਅੰਮ੍ਰਿਤਸਰ ਵਲੋਂ ਮਾਮਲਾ ਦਰਜ ਕਰਕੇ ਵਿਅਕਤੀ ਦੀ ਪਛਾਣ ਸੰਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਰਾਜਾ ਲਦੇਹ ਨੂੰ ਜ਼ਮਾਨਤ ਮਿਲਣ ’ਤੇ ਹਲਕਾ ਰਾਜਾਸਾਂਸੀ ਦੇ ਅਕਾਲੀਆਂ ਵਿਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਕ੍ਰਿਕਟ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।