12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਐੱਸ.ਆਈ.ਆਰ. ਸੰਬੰਧੀ ਜਾਗਰੂਕਤਾ ਲਈ ਸਕੂਲ ਪ੍ਰਿੰਸੀਪਲਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਅਜੀਤ ਡੈਸਕ 15-07-2026

ਅੰਮ੍ਰਿਤਸਰ, 14 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ‘ਚ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਦੀ ਪ੍ਰਕਿਰਿਆ ਸਫਲਤਾਪੂਰਵਕ ਜਾਰੀ ਹੈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ 11 ਵਿਧਾਨ ਸਭਾ ਹਲਕਿਆਂ ਦੇ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰਾਂ (ਈ.ਆਰ.ਓਜ਼.) ਵਲੋਂ ਇਸ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਰੇਕ ਵਿਧਾਨ ਸਭਾ ਹਲਕੇ ‘ਚ ਬੂਥ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾ ਕੇ ਯੋਗ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਚੋਣ ਅਧਿਕਾਰੀ ਦੀਆਂ ਹਦਾਇਤਾਂ ਤਹਿਤ ਐੱਸ.ਆਈ.ਆਰ. ਸੰਬੰਧੀ ਲੋਕਾਂ ‘ਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਅਤੇ ਸੈਕੰਡਰੀ ਸਿੱਖਿਆ) ਕੰਵਲਜੀਤ ਸਿੰਘ ਵਲੋਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐੱਸ.ਆਈ.ਆਰ. ਦੇ ਉਦੇਸ਼, ਮਹੱਤਤਾ ਅਤੇ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਕੰਵਲਜੀਤ ਸਿੰਘ ਨੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ, ਮਾਪਿਆਂ, ਸਕੂਲ ਸਟਾਫ਼ ਅਤੇ ਸਥਾਨਕ ਭਾਈਚਾਰੇ ‘ਚ ਐੱਸ.ਆਈ.ਆਰ. ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ। ਉਨ੍ਹਾਂ ਨੇ ਕਿਹਾ ਕਿ ਸਕੂਲੀ ਪ੍ਰਾਰਥਨਾ ਸਭਾਵਾਂ, ਮਾਪੇ-ਅਧਿਆਪਕ ਮਿਲਣੀਆਂ, ਨੋਟਿਸ ਬੋਰਡਾਂ, ਸੋਸ਼ਲ ਮੀਡੀਆ ਅਤੇ ਹੋਰ ਜਨ-ਜਾਗਰੂਕਤਾ ਗਤੀਵਿਧੀਆਂ ਰਾਹੀਂ ਚੋਣ ਕਮਿਸ਼ਨ ਵਲੋਂ ਜਾਰੀ ਪ੍ਰਮਾਣਿਕ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾਵੇ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਖੰਨਾ, ਪ੍ਰਿੰ: ਸੁਨੀਲ ਗੁਪਤਾ, ਮਾਸਟਰ ਟਰੇਨਰ ਵਿਵੇਕ ਦੇਵਗਨ, ਸੰਦੀਪ ਸਿਆਲ ਅਤੇ ਵਰੁਣ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਮਾਮਲਾ-ਹਵਾਈ ਅੱਡੇ ਦੀ ਸੁਰੱਖਿਆ ਦਾ ਅਗਲੀ ਖ਼ਬਰ ਰਾਜਾ ਲਦੇਹ ਦਾ ਪਿੰਡ ਲਦੇਹ ਪਹੁੰਚਣ ’ਤੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।