11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ (ਪੰਜਾਬ) ਵਲੋਂ ਰੋਸ ਮਾਰਚ

ਅਜੀਤ ਡੈਸਕ 16-07-2026

ਅੰਮ੍ਰਿਤਸਰ, 15 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ (ਪੰਜਾਬ) ਵਲੋਂ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਅੱਜ ਰੋਸ ਮਾਰਚ ਕੀਤਾ ਗਿਆ, ਜੋ ਇੰਡੀਆ ਗੇਟ ਤੋਂ ਸ਼ੁਰੂ ਹੋ ਕੇ ਵੱਖ-ਵੱਖ ਇਲਾਕਿਆਂ ‘ਚੋਂ ਹੁੰਦਾ ਹੋਇਆ ਡੀ.ਸੀ. ਦਫਤਰ ਵਿਖੇ ਸਮਾਪਤ ਹੋਇਆ। ਇਸ ਦੌਰਾਨ ਯੂਨੀਅਨ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਰਾਹੀਂ ਭਾਰਤ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ । ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਦੇਸ਼ ਦੀ ਖੇਤੀ, ਕਿਸਾਨਾਂ, ਖੇਤ ਮਜ਼ਦੂਰਾਂ, ਦੁੱਧ ਉਤਪਾਦਕਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਆਰਥਿਕ ਹਿੱਤਾਂ ‘ਤੇ ਸਿੱਧਾ ਹਮਲਾ ਹੈ। ਜੇਕਰ ਇਹ ਸਮਝੌਤਾ ਲਾਗੂ ਕੀਤਾ ਗਿਆ ਤਾਂ ਪੰਜਾਬ ਸਮੇਤ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਇਸ ਸਮਝੌਤੇ ਦਾ ਡਟਵਾਂ ਵਿਰੋਧ ਕਰਦੀ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦੇਵੇਗੀ। ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਭਰ ‘ਚ ਦਿੱਤੇ ਗਏ ਇਹ ਮੰਗ ਪੱਤਰ ਕੇਂਦਰ ਸਰਕਾਰ ਲਈ ਇਕ ਸਪੱਸ਼ਟ ਅਤੇ ਗੰਭੀਰ ਚੇਤਾਵਨੀ ਹਨ, ਜੇਕਰ ਸਰਕਾਰ ਨੇ ਲੋਕਾਂ ਦੀ ਆਵਾਜ਼ ਨੂੰ ਨਜ਼ਰ ਅੰਦਾਜ਼ ਕਰਦਿਆਂ ਐੱਫ. ਟੀ. ਏ. ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਪੰਜਾਬ ਭਰ ਵਿਚ ਤਿੱਖਾ ਅਤੇ ਵਿਸ਼ਾਲ ਸੰਘਰਸ਼ ਵਿੱਢੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਇਸ ਮੌਕੇ ਸੂਬਾ ਆਗੂ ਮਲਕੀਤ ਸਿੰਘ ਵਡਾਲਾ, ਸਵਿੰਦਰ ਸਿੰਘ ਕਲੇਰ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਾਣਾ, ਜ਼ਿਲ੍ਹਾ ਜਰਨਲ ਸਕੱਤਰ ਜਗਤਾਰ ਸਿੰਘ ਝੰਜੋਟੀ, ਜ਼ਿਲ੍ਹਾ ਖ਼ਜ਼ਾਨਚੀ ਸਤਨਾਮ ਸਿੰਘ ਕੋਟਲਾ, ਜ਼ਿਲ੍ਹਾ ਆਗੂ ਜਸਵਿੰਦਰ ਸਿੰਘ ਚਾਹੜਪੁਰ, ਨਿਰਮਲ ਸਿੰਘ ਕਲੇਰ, ਅਵਤਾਰ ਸਿੰਘ ਕਲੇਰ, ਬਿੱਟਾ ਮਾਹਲ, ਰੇਸ਼ਮ ਸਿੰਘ ਕੋਹਾਲੀ, ਡਾ. ਅਰਜਿੰਦਰ ਸਿੰਘ ਕੋਹਾਲੀ, ਡਾ. ਗੁਰਪ੍ਰਤਾਪ ਸਿੰਘ ਕੱਕੜ, ਪ੍ਰਗਟ ਸਿੰਘ ਬੋਪਾਰਾਏ, ਸਾਹਿਬ ਸਿੰਘ ਚੈਨਪੁਰ, ਬਿਕਰਮਜੀਤ ਸਿੰਘ ਮਜੀਠਾ, ਜਸਪਾਲ ਸਿੰਘ ਝੰਜੋਟੀ, ਬਲਾਕ ਪ੍ਰਧਾਨ ਅਮਰਜੀਤ ਸਿੰਘ ਕੋਟਲਾ, ਬਲਾਕ ਪ੍ਰਧਾਨ ਬਲਬੀਰ ਸਿੰਘ ਬੋਪਾਰਾਏ, ਜਰਨੈਲ ਸਿੰਘ ਛਿੱਡਣ ਚੋਗਾਵਾ, ਬਲਾਕ ਪ੍ਰਧਾਨ ਕਰਨਬੀਰ ਸਿੰਘ ਚੋਗਾਵਾਂ, ਜਰਨਲ ਸਕੱਤਰ ਕਿਰਪਾਲ ਸਿੰਘ ਚੱਕ ਕਮਾਲ ਖਾਂ, ਬਲਾਕ ਪ੍ਰਧਾਨ ਉੱਕਰ ਸਿੰਘ, ਬਲਾਕ ਪ੍ਰਧਾਨ ਗੁਰਜੰਟ ਸਿੰਘ, ਜਰਨਲ ਸਕੱਤਰ ਮੰਗਲ ਸਿੰਘ ਗੱਗੋਮਾਹਲ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਪੱਛੀਆ, ਜਨਰਲ ਸਕੱਤਰ ਕੋਟ ਗੁਰਬਖ਼ਸ਼, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਜਰਨਲ ਸਕੱਤਰ ਮੇਜਰ ਸਿੰਘ ਗਿੱਲਾਂਵਾਲੀ, ਬਲਾਕ ਪ੍ਰਧਾਨ ਬਚਿੱਤਰ ਸਿੰਘ ਉੜਦਨ, ਹਰਜੀਤ ਸਿੰਘ ਭਲਾਪਿੰਡ, ਸੂਬਾ ਸਿੰਘ, ਸਤਨਾਮ ਸਿੰਘ ਪੰਡੋਰੀ ਵੜੈਚ, ਕਰਨਬੀਰ ਸਿੰਘ, ਤਰਸੇਮ ਸਿੰਘ ਬਾਸਰਕੇ ਅਤੇ ਜਸਬੀਰ ਸਿੰਘ ਲੱਧੇਵਾਲ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਵਲੋਂ ਨੋ ਵਰਕ ਡੇਅ ਕਰ ਕੇ ਕੀਤਾ ਅਦਾਲਤੀ ਕੰਮ ਕਾਜ ਦਾ ਬਾਈਕਾਟ ਅਗਲੀ ਖ਼ਬਰ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਵਲੋਂ 19 ਨੂੰ ਸੰਗਰੂਰ ’ਚ ਸੂਬਾ ਪੱਧਰੀ ਰੋਸ ਰੈਲੀ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।