15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਓ. ਐਨ. ਜੀ. ਸੀ. ਫਾਊਂਡੇਸ਼ਨ ਵਲੋਂ ਤਿੰਨ ਬੈਟਰੀ ਵਾਹਨ ਭੇਟ

ਅਜੀਤ ਡੈਸਕ 18-07-2026
ਅੰਮ੍ਰਿਤਸਰ, 17 ਜੁਲਾਈ (ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਓਐਨਜੀਸੀ ਫਾਊਂਡੇਸ਼ਨ ਵਲੋਂ ਚੇਅਰਮੈਨ ਅਰੁਣ ਕੁਮਾਰ ਸਿੰਘ ਦੇ ਉਪਰਾਲੇ ਨਾਲ ਤਿੰਨ ਬੈਟਰੀ ਵਾਹਨ ਭੇਟ ਕੀਤੇ ਗਏ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਫਾਊਂਡੇਸ਼ਨ ਦੇ ਜਨਰਲ ਮੈਨੇਜਰ ਪਿਊਸ਼ ਆਰਾ, ਸੀ. ਈ. ਓ. ਸੰਦੀਪ ਕੁਮਾਰ ਨੇ ਵਾਹਨਾਂ ਦੀਆਂ ਚਾਬੀਆਂ ਸੌਂਪੀਆਂ। ਇਸ ਮੌਕੇ ਪ੍ਰਧਾਨ ਧਾਮੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਜਿਥੇ ਵੱਖ-ਵੱਖ ਕੰਪਨੀਆਂ ਵਲੋਂ ਵਾਹਨ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ, ਉਥੇ ਹੀ ਅੱਜ ਓ. ਐਨ. ਜੀ. ਸੀ. ਫਾਊਂਡੇਸ਼ਨ ਵਲੋਂ ਤਿੰਨ ਬੈਟਰੀ ਵਾਹਨ ਭੇਟ ਕੀਤੇ ਗਏ ਹਨ, ਜੋ ਬਜ਼ੁਰਗਾਂ, ਬੱਚਿਆਂ ਤੇ ਲੋੜਵੰਦਾਂ ਦੀ ਸਹੂਲਤ ਲਈ ਵਰਤੇ ਜਾਣਗੇ। ਫਾਊਂਡੇਸ਼ਨ ਦੇ ਜਨਰਲ ਮੈਨੇਜਰ ਪਿਊਸ਼ ਆਰਾ ਤੇ ਸੀ. ਈ. ਓ. ਸੰਦੀਪ ਕੁਮਾਰ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਇਕ ਅਜਿਹਾ ਅਧਿਆਤਮਕ ਕੇਂਦਰ ਹੈ, ਜਿਥੇ ਦੁਨੀਆਂ ਭਰ ਤੋਂ ਰੋਜ਼ ਲੱਖਾਂ ਸ਼ਰਧਾਲੂ ਦਰਸ਼ਨ ਕਰਨ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਵਲੋਂ ਵਾਹਨ ਭੇਟ ਕਰਨ ਦਾ ਮਕਸਦ ਬੱਚੇ ਤੇ ਬਜ਼ੁਰਗ ਸੰਗਤ ਨੂੰ ਬੇਹਤਰ ਸੁਵਿਧਾ ਦੇਣਾ ਹੈ, ਤਾਂ ਜੋ ਉਨ੍ਹਾਂ ਨੂੰ ਦਰਸ਼ਨ ਕਰਨ ਸਮੇਂ ਕੋਈ ਮੁਸ਼ਕਿਲ ਨਾ ਆਵੇ। ਇਸ ਮੌਕੇ ਐਡਵੋਕੇਟ ਧਾਮੀ, ਜਥੇਦਾਰ ਗਿਆਨੀ ਟੇਕ ਸਿੰਘ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਹੋਰਨਾਂ ਵਲੋਂ ਫਾਊਂਡੇਸ਼ਨ ਦੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ, ਮੁੱਖ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਜਸਬੀਰ ਸਿੰਘ, ਸੂਚਨਾ ਅਧਿਕਾਰੀ ਰਣਧੀਰ ਸਿੰਘ ਤੇ ਸੰਦੀਪ ਸਿੰਘ ਤੋਂ ਇਲਾਵਾ ਫਾਊਂਡੇਸ਼ਨ ਦੇ ਚੇਅਰਮੈਨ ਅਰੁਣ ਕੁਮਾਰ, ਡੀ. ਜੀ. ਐਮ. ਮੋਹਿਤ ਸੂਦ, ਬੀਬੀ ਦਿਲਅਫਰੋਜ਼ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਅਮਰੀਕਾ ਕਰ ਮੁਕਤ ਵਪਾਰ ਸਮਝੌਤੇ ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ 22 ਦੇ ਕਿਸਾਨ ਧਰਨੇ ਸੰਬੰਧੀ ਕਿਸਾਨ ਜਥੇਬੰਦੀ ਦੀ ਮੀਟਿ... ਅਗਲੀ ਖ਼ਬਰ ਮੂੰਹ ’ਚ ਅਲਸਰ ਹੋਣ ’ਤੇ ਸਮੇਂ ਸਿਰ ਚੈੱਕਅੱਪ ਜ਼ਰੂਰੀ-ਡਾ. ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।