09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਜਰਨੈਲ ਸਿੰਘ ਢੋਟ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਵੰਡੀਆਂ ਗਈਆਂ ਰਾਸ਼ਨ ਕਿੱਟਾਂ

ਅਜੀਤ ਡੈਸਕ 20-07-2026

ਅੰਮ੍ਰਿਤਸਰ, 19 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਲੋਕ ਸਭਾ ਹਲਕਾ ਇੰਚਾਰਜ ਜਰਨੈਲ ਸਿੰਘ ਢੋਟ ਦੀ ਅਗਵਾਈ ਹੇਠ ਮਹਾਂ ਸਿੰਘ ਗੇਟ ਵਿਖੇ ਸੁਧੀਰ ਦੇਵਗਣ ਦੇ ਰਾਸ਼ਨ ਡਿੱਪੂ ’ਤੇ ਪੰਜਾਬ ਸਰਕਾਰ ਵਲੋਂ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਰਾਸ਼ਨ ਕਿੱਟਾਂ ਵੰਡਣ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਲਾਭਪਾਤਰੀ ਪਰਿਵਾਰਾਂ ਨੇ ਹਾਜ਼ਰੀ ਲਗਵਾਈ ਅਤੇ ਸਰਕਾਰ ਦੀ ਇਸ ਲੋਕ ਭਲਾਈ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਰਾਸ਼ਨ ਕਿੱਟਾਂ ‘ਚ ਆਟਾ, ਚੌਲ, ਦਾਲਾਂ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਖਾਣ-ਪੀਣ ਵਾਲੀਆਂ ਵਸਤਾਂ ਸ਼ਾਮਿਲ ਸਨ । ਇਸ ਮੌਕੇ ਸੰਬੋਧਨ ਕਰਦਿਆਂ ਜਰਨੈਲ ਸਿੰਘ ਢੋਟ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਮਾਜ ਦੇ ਹਰ ਲੋੜਵੰਦ ਵਿਅਕਤੀ ਤੱਕ ਸਰਕਾਰੀ ਸਹੂਲਤਾਂ ਅਤੇ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਪਰਿਵਾਰ ਨੂੰ ਸਰਕਾਰੀ ਮਦਦ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਸਮਾਗਮ ਦੌਰਾਨ ਸਥਾਨਕ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਵੀ ਵੱਡੀ ਗਿਣਤੀ ‘ਚ ਮੌਜੂਦ ਰਹੇ।

ਪਿਛਲੀ ਖ਼ਬਰ ਅੰਤਰਰਾਸ਼ਟਰੀ ਲੋਕਤੰਤਰ ਪੁਰਸਕਾਰ 2026 ਦਾ ਆਯੋਜਨ ਅਗਲੀ ਖ਼ਬਰ ਲਹਿੰਦੇ ਪੰਜਾਬ ਲਈ ਹੜ੍ਹ ਦੀ ਚਿਤਾਵਨੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।