02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਫਰੀਡਮ ਫਾਈਟਰ ਉੱਤਰਧਿਕਾਰੀ ਸੰਸਥਾ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

ਅਜੀਤ ਡੈਸਕ 23-07-2026
ਅੰਮ੍ਰਿਤਸਰ, 22 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਫਰੀਡਮ ਫਾਈਟਰ ਉੱਤਰਧਿਕਾਰੀ ਸੰਸਥਾ ਪੰਜਾਬ (ਰਜਿ. 196) ਵਲੋਂ ਅੱਜ ਇੰਜ: ਜਤਿੰਦਰ ਸਿੰਘ ਭੈਲ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਫਰੀਡਮ ਫਾਈਟਰ ਉੱਤਰਧਿਕਾਰੀ ਸੰਸਥਾ ਪੰਜਾਬ ਨੂੰ ਆ ਰਹੀਆਂ ਦਰਪੇਸ਼ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਤੋਂ ਸਮੇਂ ਦੀ ਮੰਗ ਕੀਤੀ ਸੀ ਪਰ ਮੁੱਖ ਮੰਤਰੀ ਪੰਜਾਬ ਨੇ ਸੰਸਥਾ ਨੂੰ ਤਿੰਨ ਵਾਰ ਪੱਤਰ ਜਾਰੀ ਕਰਨ ਦੇ ਬਾਵਜੂਦ ਵੀ ਮੀਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਵਾਰਿਸਾਂ ਵਲੋਂ ਹੋਂਦ ‘ਚ ਆਈ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਪੰਜਾਬ ਨੂੰ ਵਾਰ-ਵਾਰ ਅਣਗੌਲਿਆ ਕਰਨ ਵਜੋਂ ਦੇਸ਼ ਭਗਤ ਪਰਿਵਾਰਾਂ ‘ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਪੰਜਾਬ ਦੇਸ਼ ਭਗਤਾਂ ਦੇ ਵਾਰਿਸਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਨਹੀਂ ਕਰਦਾ ਅਤੇ ਮੁਸ਼ਕਿਲ ਦੇ ਹੱਲ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕਰਦਾ ਤਾਂ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਪੰਜਾਬ ਸੂਬਾ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਲਈ ਮਜ਼ਬੂਰ ਹੋਵੇਗੀ। ਇਸ ਦੌਰਾਨ ਜੇਕਰ ਸੰਘਰਸ਼ੀ ਯੋਧਿਆਂ ਦਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਨਿਰੋਲ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਪੰਜਾਬ ਦੇਸ਼ ਭਗਤਾਂ ਦੀਆਂ ਮੁਸ਼ਕਿਲਾਂ ਦਾ ਹੱਲ 2 ਅਗਸਤ, 2026 ਤੱਕ ਮੀਟਿੰਗ ਦਾ ਸਮਾਂ ਦੇ ਕੇ ਕਰਦੇ ਹਨ ਤਾਂ ਸੰਸਥਾ ਸੁਤੰਤਰਤਾ ਦਿਵਸ ਮੌਕੇ ਸਨਮਾਨ ਨਾਲ ਸ਼ਾਮਿਲ ਹੋਵੇਗੀ ਅਤੇ ਜੇਕਰ ਅਜਿਹਾ ਨਾ ਹੋਇਆ ਤਾਂ ਸੰਘਰਸ਼ ਦੀ ਰੂਪ-ਰੇਖਾ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਗੱਲਬਾਤ ਕਰਕੇ ਹੱਲ ਨਹੀ ਕੀਤਾ ਜਾਂਦਾ ਤਾਂ ਉਹ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮਾਂ ‘ਚ ਸ਼ਾਮਿਲ ਨਹੀਂ ਹੋਣਗੇ ਅਤੇ ਪ੍ਰਸ਼ਾਸ਼ਨ ਵਲੋਂ ਸਨਮਾਨ ਨਹੀਂ ਲੈਣਗੇ। ਇਸ ਮੌਕੇ ਜੋਗਿੰਦਰ ਸਿੰਘ ਸਾਬਰ, ਰਘਬੀਰ ਸਿੰਘ, ਰਣਜੀਤ ਸਿੰਘ, ਹਰਪਾਲ ਸਿੰਘ, ਜੋਧਾ ਸਿੰਘ ਬੱਚੀਵਿੰਡ, ਗੁਰਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਜੀ. ਐੱਸ. ਟੀ. ਵਿਭਾਗ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਜੀਵ ਵਿਗਿਆਨ ਫੈਕਲਟੀ ਦੇ ਡੀਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।