12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮੀਂਹ ਕਾਰਨ ਪਿੰਡ ਅੰਬ ਕੋਟਲੀ ’ਚ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ

ਅਜੀਤ ਡੈਸਕ 24-07-2026

ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ ਅੰਦਰ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਅਜਨਾਲਾ ਨੇੜਲੇ ਪਿੰਡ ਅੰਬ ਕੋਟਲੀ ਵਿਚ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਅਚਾਨਕ ਡਿੱਗਣ ਕਾਰਨ ਮਾਂ ਅਤੇ ਧੀ ਮਲਬੇ ਹੇਠਾਂ ਦੱਬ ਗਈਆਂ, ਇਸ ਦਾ ਪਤਾ ਚੱਲਦਿਆਂ ਹੀ ਮੌਕੇ ‘ਤੇ ਇਕੱਠੇ ਹੋਏ ਪਿੰਡ ਵਾਸੀਆਂ ਨੇ ਭਾਰੀ ਮੁਸ਼ੱਕਤ ਕਰਕੇ ਦੋਵਾਂ ਨੂੰ ਮਲਬੇ ਹੇਠੋਂ ਬਾਹਰ ਕੱਢਿਆ। ਅਚਨਚੇਤ ਵਾਪਰੇ ਇਸ ਹਾਦਸੇ ਵਿਚ ਮਾਂ ਸਰਬਜੀਤ ਕੌਰ ਅਤੇ ਧੀ ਮਾਨਵੀ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਅਜਨਾਲਾ ਵਿਚ ਦਾਖ਼ਲ ਕਰਵਾਇਆ ਗਿਆ । ਗ਼ਨੀਮਤ ਰਹੀ ਕਿ ਦੋਵਾਂ ਦਾ ਵਾਲ-ਵਾਲ ਬਚਾਅ ਹੋ ਗਿਆ । ‘ਅਜੀਤ’ ਨਾਲ ਗੱਲਬਾਤ ਕਰਦਿਆਂ ਪੀੜਤ ਸਰਬਜੀਤ ਕੌਰ ਨੇ ਦੱਸਿਆ ਕਿ ਮੈਂ ਆਪਣੀ ਇਕਲੌਤੀ ਧੀ ਮਾਨਵੀ ਸਮੇਤ ਘਰ ਦੇ ਕਮਰੇ ’ਚ ਮੌਜੂਦ ਸੀ ਕਿ ਭਾਰੀ ਮੀਂਹ ਕਾਰਨ ਛੱਤ ਉਨ੍ਹਾਂ ਉੱਪਰ ਆ ਡਿੱਗੀ, ਜਿਸ ਕਾਰਨ ਉਹ ਆਪਣੀ ਧੀ ਸਮੇਤ ਮਲਬੇ ਹੇਠਾਂ ਆ ਗਈ ਤੇ ਮੇਰੇ ਵਲੋਂ ਰੌਲਾ ਪਾਉਣ ‘ਤੇ ਮੌਕੇ ‘ਤੇ ਪੁੱਜੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਭਾਰੀ ਜੱਦੋ ਜਹਿਦ ਨਾਲ ਸਾਨੂੰ ਬਾਹਰ ਕੱਢਿਆ ਗਿਆ । ਸਰਬਜੀਤ ਕੌਰ ਨੇ ਅੱਗੇ ਦੱਸਿਆ ਕਿ ਛੱਤ ਡਿੱਗਣ ਕਾਰਨ ਉਸਦੇ ਘਰ ਦਾ ਸਾਰਾ ਘਰੇਲੂ ਸਾਮਾਨ ਜਿਸ ਵਿਚ ਕੱਪੜੇ, ਬਿਸਤਰੇ, ਭਾਂਡੇ, ਫ਼ਰਿੱਜ ਤੇ ਹੋਰ ਕੀਮਤੀ ਸਾਮਾਨ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਇਸ ਮੌਕੇ ਸਰਬਜੀਤ ਕੌਰ ਅਤੇ ਉਸਦੇ ਪਰਿਵਾਰਕ ਮੈਂਬਰ ਦਰਬਾਰਾ ਸਿੰਘ ਨੇ ਪੰਜਾਬ ਸਰਕਾਰ ਅਤੇ ਸਮਾਜਸੇਵੀ ਲੋਕਾਂ ਕੋਲੋਂ ਮੰਗ ਕੀਤੀ ਕਿ ਇਸ ਔਖੀ ਘੜੀ ਵਿਚ ਉਨ੍ਹਾਂ ਦੀ ਮਾਲੀ ਮਦਦ ਕੀਤੀ ਜਾਵੇ।

ਪਿਛਲੀ ਖ਼ਬਰ ਅੰਮ੍ਰਿਤਸਰ ਦਿਹਾਤੀ ’ਚ 2 ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼-3 ਕਾਬੂ ਅਗਲੀ ਖ਼ਬਰ ਫੋਕਲੋਰ ਰਿਸਰਚ ਅਕਾਦਮੀ ਨੇ ਦਿੱਲੀ ਪੁਲਿਸ ਵਲੋਂ ਨੌਜਵਾਨਾਂ ’ਤੇ ਤਸ਼ਦੱਦ ਕਰਨ ਦੀ ਕੀਤੀ ਨਿੰਦਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।