10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਿਧਾਇਕ ਡਾ. ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੇ ਮੁਫ਼ਤ ਸਕੂਲੀ ਬੈਗ

ਅਜੀਤ ਡੈਸਕ 24-07-2026

 ਅੰਮ੍ਰਿਤਸਰ, 23 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਇਤਿਹਾਸਕ ਸੁਧਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਾਪਿਆਂ ‘ਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਭੇਜੇ ਗਏ ਇਹ ਬੈਗ ਵਿਦਿਆਰਥੀਆਂ ਦੀ ਰੋਜ਼ਾਨਾ ਪੜ੍ਹਾਈ ਵਿਚ ਲਾਹੇਵੰਦ ਸਾਬਤ ਹੋਣਗੇ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੋਨਿਕਾ, ਯੂਥ ਵਿੰਗ ਦੇ ਇੰਚਾਰਜ ਸੰਦੀਪ ਸਿੰਘ, ਜਸਕਰਨਦੀਪ ਸਿੰਘ, ਸ਼ੇਰੇ ਪੰਜਾਬ ਸਿੰਘ, ਓ.ਐੱਸ.ਡੀ. ਮਨਪ੍ਰੀਤ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।

ਪਿਛਲੀ ਖ਼ਬਰ ਪੰਜਾਬ ’ਚ ਹੁਣ ਰੇਹੜੀ-ਫੜ੍ਹੀ ਵਾਲੇ ਵੀ ਸੁਰੱਖਿਅਤ ਨਹੀਂ-ਸਲਿਲ ਕਪੂਰ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂ ਅਤੇ ਸੈਲਾਨੀ ਪੂਰਾ ਦਿਨ ਵਾਹਨ ਪਾਰਕਿੰਗ ਨੂੰ ਲੈ ਕੇ ਹੁੰਦੇ ਰਹੇ ਖੱਜਲ ਖੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।