10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕਤਲ ਕਰਨ ਦੀ ਨੀਅਤ ਨਾਲ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ ’ਚ 2 ਮੁਲਜ਼ਮ ਕਾਬੂ

ਅਜੀਤ ਡੈਸਕ 25-07-2026
ਅੰਮ੍ਰਿਤਸਰ, 24 ਜੁਲਾਈ (ਰੇਸ਼ਮ ਸਿੰਘ)-ਹੋਟਲ ਦੀ ਨੌਕਰੀ ਤੋਂ ਕਢਵਾਉਣ ਦੇ ਸ਼ੱਕ ਤਹਿਤ ਇਕ ਹੋਰ ਕਰਮਚਾਰੀ ਨੂੰ ਕਤਲ ਕਰਨ ਦੀ ਨੀਅਤ ਨਾਲ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ ‘ਚ ਪੁਲਿਸ ਵਲੋਂ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ 2 ਨਾਜਾਇਜ਼ ਪਿਸਤੌਲ ਸਮੇਤ ਜਿੰਦਾ ਕਾਰਤੂਸ ਵੀ ਬਰਾਮਦ ਕਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ.-2 ਸ੍ਰੀ ਸਿਰੀਵਨੇਲਾ ਨੇ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਅਤੇ ਰਾਜਪ੍ਰੀਤ ਸਿੰਘ ਉਰਫ਼ ਬਿੱਲਾ ਵਾਸੀਆਂ ਪਿੰਡ ਚੱਬਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਨ੍ਹਾਂ ‘ਚੋਂ ਰਾਜਪ੍ਰੀਤ ਸਿੰਘ ਉਰਫ਼ ਬਿੱਲਾ ਖ਼ਿਲਾਫ਼ ਪਹਿਲਾਂ ਵੀ ਚਾਟੀਵਿੰਡ ਥਾਣਾ ਵਿਖੇ ਕਤਲ ਦਾ ਮਾਮਲਾ ਦਰਜ ਹੈ। ਇਹ ਮਾਮਲਾ 26 ਜੂਨ ਦਾ ਹੈ ਜਦੋਂ ਸਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਸਿਆ ਕਿ ਉਹ ਹੋਟਲ ਵਿਚ ਕੰਮ ਕਰਦਾ ਸੀ, ਜਦਕਿ ਮੁਲਜ਼ਮ ਸਤਨਾਮ ਸਿੰਘ ਉਸੇ ਹੋਟਲ ਵਿਚ ਵੈਲੇਟ ਪਾਰਕਿੰਗ ਡਰਾਈਵਰ ਸੀ। ਹੋਟਲ ਤੋਂ ਨੌਕਰੀ ਤੋਂ ਹਟਾਏ ਜਾਣ ਤੋਂ ਬਾਅਦ ਸਤਨਾਮ ਸਿੰਘ ਨੂੰ ਸ਼ੱਕ ਸੀ ਕਿ ਉਸ ਨੂੰ ਨੌਕਰੀ ਤੋਂ ਕਢਵਾਉਣ ਵਿਚ ਸਰਪ੍ਰੀਤ ਸਿੰਘ ਦਾ ਹੱਥ ਹੈ। 24 ਜੂਨ ਦੀ ਸ਼ਾਮ ਸਮੇਂ ਹੋਟਲ ਦੇ ਬਾਹਰ ਦੋਵਾਂ ਧਿਰਾਂ ਵਿਚਕਾਰ ਤਕਰਾਰ ਹੋ ਗਈ। ਇਸ ਦੌਰਾਨ ਸਤਨਾਮ ਸਿੰਘ ਦੇ ਨਾਲ ਆਏ ਉਸਦੇ ਸਾਥੀ ਰਾਜਪ੍ਰੀਤ ਸਿੰਘ ਉਰਫ਼ ਬਿੱਲਾ ਨੇ ਆਪਣੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ। ਜੋ ਕਿ ਗੋਲੀ ਉਸਦੇ ਦੋਸਤ ਨਰਿੰਦਰ ਸਿੰਘ ਦੀ ਲੱਤ ‘ਤੇ ਲੱਗੀ ਤੇ ਉਹ ਜ਼ਖ਼ਮੀ ਹੋ ਗਿਆ। ਇਸ ਮੌਕੇ ਏ.ਸੀ.ਪੀ. ਉਤਰੀ ਗਗਨਦੀਪ ਸਿੰਘ, ਥਾਣਾ ਮਜੀਠਾ ਰੋਡ ਦੇ ਇੰਚਾਰਜ਼ ਇੰਸ: ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਮਗਰੋਂ ‘ਆਪ’ ਸਰਕਾਰ ਨੇ ਵੀ ਨਹੀਂ ਲਈ ਦਬੁਰਜੀ ਦੀ ਸਾਰ ਅਗਲੀ ਖ਼ਬਰ ਅਕਾਲ ਤਖ਼ਤ ਸਾਹਿਬ ਵਿਖੇ ‘ਮੀਰੀ-ਪੀਰੀ ਦਿਵਸ’ ਉਤਸ਼ਾਹ ਸਹਿਤ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।