10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਛੇਹਰਟਾ ਵਿਖੇ ਪਹੁੰਚਣ ’ਤੇ ਸੰਗਤਾਂ ਵਲੋਂ ਕੀਤਾ ਨਿੱਘਾ ਸਵਾਗਤ

ਅਜੀਤ ਡੈਸਕ 25-07-2026
ਛੇਹਰਟਾ, 24 ਜੁਲਾਈ (ਪੱਤਰ ਪ੍ਰੇਰਕ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਸਜਾਏ ਗਏ ਮੀਰੀ ਪੀਰੀ ਖਾਲਸਾ ਮਾਰਚ ਦਾ ਛੇਹਰਟਾ ਵਿਖੇ ਪਹੁੰਚਣ ‘ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਜਥਾ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਬਾਵਾ ਸਿੰਘ ਗੁਮਾਨਪੁਰਾ, ਗੁਰਪ੍ਰੀਤ ਸਿੰਘ ਵਡਾਲੀ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਦਿਲਬਾਗ ਸਿੰਘ ਹਲਕਾ ਇੰਚਰਾਜ ਪੱਛਮੀ, ਮੈਨੇਜਰ ਹਰਿੰਦਰ ਸਿੰਘ ਮਜੀਠਾ, ਭਾਈ ਤਰਸੇਮ ਸਿੰਘ ਵਡਾਲੀ, ਦਰਸ਼ਨ ਸਿੰਘ ਵਡਾਲੀ, ਤਰਸੇਮ ਸਿੰਘ ਮੋਟੇ, ਪ੍ਰਿੰ: ਰਾਜ ਅਨਮੋਲ ਕੌਰ, ਚਰਨਜੀਤ ਸਿੰਘ ਬੈਕਵਾਲੇ, ਹਰਭਜਨ ਸਿੰਘ ਖੰਡਾ, ਅਜੀਤ ਸਿੰਘ ਹੁਸ਼ਿਆਰਪੁਰ ਨਗਰ, ਜਥੇ: ਦਲਬੀਰ ਸਿੰਘ, ਵਰਿੰਦਰ ਸਿੰਘ, ਗੁਰਇੰਦਰ ਸਿੰਘ ਸੋਹੀ, ਤਰਸੇਮ ਸਿੰਘ ਚੰਗਿਆੜਾ, ਗੋਰਾ ਪੁਤਲੀਘਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਮੀਰੀ ਪੀਰੀ ਖਾਲਸਾ ਮਾਰਚ ਵਿਚ ਪਰਿਵਾਰ ਸਮੇਤ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸ੍ਰੀ ਦੁਰਗਿਆਣਾ ਕਮੇਟੀ ਦੇ ਚਾਰ ਸਾਲ ਪੂਰੇ ਹੋਣ ’ਤੇ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਪਿੰਗਲਵਾੜਾ ਦੇ ਮਾਨਾਂਵਾਲਾ ਕੈਂਪਸ ਦੇ ਬਾਹਰ 1400 ਫੁੱਟ ਲੰਬੀ ਹਰਿਆਵਲ ਪੱਟੀ ਬਣਾਈ ਤੇ 300 ਬੂਟੇ ਲਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।