10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਵਲੋਂ ਵਿਭਾਗ ਮੁਖੀਆਂ ਨਾਲ ਅਹਿਮ ਇਕੱਤਰਤਾ

ਅਜੀਤ ਡੈਸਕ 25-07-2026
ਅੰਮ੍ਰਿਤਸਰ, 24 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਵਿਭਾਗ ਮੁੱਖੀਆਂ ਨਾਲ ਆਉਣ ਵਾਲੇ ਅਕਾਦਮਿਕ ਸੈਸ਼ਨ ਲਈ ਅਕਾਦਮਿਕ ਕੈਲੰਡਰ ਨੂੰ ਅੰਤਿਮ ਰੂਪ ਦੇਣ ਅਤੇ ਯੂਨੀਵਰਸਿਟੀ ਦੀ ਭਵਿੱਖੀ ਅਕਾਦਮਿਕ ਯੋਜਨਾਬੰਦੀ ਸੰਬੰਧੀ ਵਿਸ਼ੇਸ਼ ਇਕੱਤਰਤਾ ਦੌਰਾਨ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਗੁਣਵੱਤਾ-ਆਧਾਰਿਤ ਅਕਾਦਮਿਕ ਸੱਭਿਆਚਾਰ ਨੂੰ ਹੋਰ ਮਜ਼ਬੂਤ ਬਣਾਉਣ, ਆਪਸੀ ਤਾਲਮੇਲ ਵਧਾਉਣ ਅਤੇ ਯੂਨੀਵਰਸਿਟੀ ਦੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਪਛਾਣ ਨੂੰ ਹੋਰ ਮਜ਼ਬੂਤ ਕਰਨ ਕਰਨ ਲਈ ਯੋਜਨਾਬੱਧ ਤਰੀਕਿਆਂ ਵਿਚ ਹੋਰ ਨਿਪੁੰਨਤਾ ਲਿਆਉਣ। 50 ਤੋਂ ਵੱਧ ਵਿਭਾਗ ਮੁਖੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਵਿਭਾਗ ਇਸ ਸਾਲ ਦੇ ਅੰਤ ਤੱਕ ਆਪਣਾ ਸਪੱਸ਼ਟ ਕਾਰਜ-ਰੋਡਮੈਪ ਤਿਆਰ ਕਰੇ ਅਤੇ ਹਰ ਗਤੀਵਿਧੀ ਦੇ ਨਤੀਜੇ ਅਕਾਦਮਿਕ ਗੁਣਵੱਤਾ, ਖੋਜ ਅਤੇ ਸਮਾਜਿਕ ਪ੍ਰਭਾਵ ਦੇ ਰੂਪ ਵਿਚ ਨਜ਼ਰ ਆਉਣੇ ਚਾਹੀਦੇ ਹਨ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਵਿੰਦਰ ਸਿੰਘ ਸੈਣੀ, ਰਜਿਸਟਰਾਰ ਪ੍ਰੋ. ਕੇ. ਐੱਸ. ਚਾਹਲ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਅਧਿਆਪਨ ਵਿਭਾਗਾਂ ਦੇ ਮੁਖੀ ਹਾਜ਼ਰ ਸਨ। ਉਪ ਕੁਲਪਤੀ ਨੇ ਵਿਭਾਗ ਮੁਖੀਆਂ ਨੂੰ ਕਿਹਾ ਕਿ ਉਹ ਆਪਣੇ ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਖੋਜ, ਨਾਮਵਰ ਜਰਨਲਾਂ ਵਿਚ ਪ੍ਰਕਾਸ਼ਨ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੋਜ ਪ੍ਰੋਜੈਕਟਾਂ, ਫੈਲੋਸ਼ਿਪਾਂ ਅਤੇ ਰਿਸਰਚ ਗ੍ਰਾਂਟਾਂ ਲਈ ਅਰਜ਼ੀਆਂ ਦੇਣ ਵਾਸਤੇ ਪ੍ਰੇਰਿਤ ਕਰਨ। ਉਨ੍ਹਾਂ ਸੁਝਾਅ ਦਿੱਤਾ ਕਿ ਯੂਨੀਵਰਸਿਟੀ ਪੱਧਰ ‘ਤੇ ਉੱਤਮ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ, ਖੋਜਾਰਥੀਆਂ ਅਤੇ ਵਿਭਾਗਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਮਾਨਤਾ ਪ੍ਰਣਾਲੀ ਵਿਕਸਿਤ ਕੀਤੀ ਜਾਵੇ, ਜਿਸ ਨਾਲ ਉਤਮ ਕਾਰਜ ਸਮੱਰਥਾ ਵਧਾਉਣ ਦੀ ਭਾਵਨਾ ਨੂੰ ਹੋਰ ਬਲ ਮਿਲੇ। ਵਿਭਾਗ ਮੁਖੀਆਂ ਨੇ ਅਕਾਦਮਿਕ ਕੈਲੰਡਰ ਅਤੇ ਭਵਿੱਖੀ ਅਕਾਦਮਿਕ ਯੋਜਨਾਬੰਦੀ ਸੰਬੰਧੀ ਆਪਣੇ ਸੁਝਾਅ ਸਾਂਝੇ ਕੀਤੇ।
ਪਿਛਲੀ ਖ਼ਬਰ ਦੇਸ਼ ਭਰ ’ਚ ਜਿਗਰ ਦੇ ਮਰੀਜ਼ਾਂ ਦੀ ਗਿਣਤੀ ’ਚ ਹੋ ਰਿਹਾ ਬੇਤਹਾਸ਼ਾ ਵਾਧਾ-ਡਾ. ਅਸੀਮ ਵਾਟਸ ਅਗਲੀ ਖ਼ਬਰ ਸ੍ਰੀ ਦੁਰਗਿਆਣਾ ਕਮੇਟੀ ਦੇ ਚਾਰ ਸਾਲ ਪੂਰੇ ਹੋਣ ’ਤੇ ਹਵਨ ਯੱਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।