07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਔਰਤ ਵਕੀਲ ਪਾਸੋਂ ਪਰਸ ਖੋਹ ਕੇ ਦੌੜੇ ਲੁਟੇਰੇ ਪੁਲਿਸ ਨੇ ਕੀਤੇ ਕਾਬੂ

ਅਜੀਤ ਡੈਸਕ 30-07-2026
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)-ਇਕ ਔਰਤ ਵਕੀਲ ਪਾਸੋਂ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਰਸ ਖੋਹ ਕੇ ਫਰਾਰ ਹੋਣ ਦੇ ਚਰਚਿਤ ਮਾਮਲੇ ‘ਚ ਪੁਲਿਸ ਵਲੋਂ ਦੋਵੇਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ ਹੈ। ਜਿਨ੍ਹਾਂ ਪਾਸੋਂ ਪੁਲਿਸ ਨੇ ਖੋਹਿਆ ਗਿਆ ਪਰਸ ਤੇ ਪਰਸ ਵਿਚਲੇ ਦਸਤਾਵੇਜ ਤੋਂ ਇਲਾਵਾ ਵਾਰਦਾਤ ਲਈ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਲੁੱਟ ਖੋਹ ਦੀ ਬੀਤੇ ਦਿਨ ਸ਼ੋਸਲ ਮੀਡੀਆ ‘ਤੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ਼ ਵੀਡੀਓ ਵਾਇਰਲ ਹੋਈ ਸੀ ਜਿਸ ਕਾਰਨ ਪੁਲਿਸ ਲਈ ਲੁਟੇਰਿਆਂ ਨੂੰ ਕਾਬੂ ਕਰਨਾ ਵਕਾਰ ਦਾ ਸਵਾਲ ਬਣਿਆ ਹੋਇਆ ਸੀ। ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਅਕਾਸ਼ (25) ਵਾਸੀ ਪਿੰਡ ਬੀਰਬਲ ਕੰਬੋਅ ਤੇ ਵੀਰ ਸਿੰਘ (19) ਵਾਸੀ ਪਿੰਡ ਬੱਲ ਖੁਰਦ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਮਾਮਲਾ ਬੀਤੇ 18 ਜੁਲਾਈ ਨੂੰ ਮਜੀਠਾ ਰੋਡ ਥਾਣਾ ਦੀ ਪੁਲਿਸ ਵਲੋਂ ਔਰਤ ਵਕੀਲ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ। ਸ਼ਿਕਾਇਤ ਕਰਤਾ ਔਰਤ ਸ੍ਰੀਮਤੀ ਸ਼ਿਵਾਨੀ ਨੇ ਦੱਸਿਆ ਕਿ ਉਹ ਜ਼ਿਲ੍ਹਾ ਕਚਹਿਰੀਆਂ ਵਿਖੇ ਵਕੀਲ ਵਜੋਂ ਪ੍ਰੈਕਟਿਸ ਕਰਦੀ ਹੈ ਅਤੇ ਵਾਪਰੀ ਘਟਨਾ ਵਾਲੇ ਦਿਨ 18 ਜੁਲਾਈ ਨੂੰ ਇਕ ਮੈਡੀਕਲ ਸਟੋਰ ਤੋਂ ਦਵਾਈ ਲੈ ਕੇ ਬਾਹਰ ਨਿਕਲਣ ਸਮੇਂ ਮੋਟਰਸਾਈਕਲ ‘ਤੇ ਆਏ ਦੋ ਨੌਜਵਾਨ ਉਸ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ। ਏ.ਸੀ.ਪੀ. ਉਤਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਨੇ ਤਕਨੀਕੀ ਅਤੇ ਮਾਨਵੀ ਸੂਚਨਾ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਅਤੇ ਜਾਂਚ ਉਪਰੰਤ ਦੋਵੇਂ ਦੋਸ਼ੀਆਂ ਨੂੰ ਟ੍ਰਿਲੀਅਮ ਮਾਲ ਨੇੜੇ ਦੇ ਏਰੀਆ ਤੋਂ ਕਾਬੂ ਕੀਤਾ । ਇਨ੍ਹਾਂ ‘ਚੋਂ ਗ੍ਰਿਫਤਾਰ ਮੁਲਜ਼ਮ ਅਕਾਸ਼ ਦੇ ਖ਼ਿਲਾਫ਼ ਪਹਿਲਾਂ ਵੀ ਚੋਰੀ ਦਾ ਇਕ ਮੁਕੱਦਮਾ ਦਿਹਾਤੀ ਵਿਖੇ ਦਰਜ ਹੈ। ਪੁਲਿਸ ਵਲੋਂ ਗ੍ਰਿਫਤਾਰ ਕੀਤੇ ਦੋਵੇਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਵਾਰਦਾਤਾਂ ਅਤੇ ਚੋਰੀਸ਼ੁਦਾ ਸਾਮਾਨ ਦੀ ਬਰਾਮਦਗੀ ਸੰਬੰਧੀ ਜਾਂਚ ਅੱਗੇ ਵਧਾਈ ਜਾ ਰਹੀ ਹੈ।
ਪਿਛਲੀ ਖ਼ਬਰ ਰਾਸਾ ਪੰਜਾਬ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਏ. ਆਈ. ਸੈਮੀਨਾਰ ’ਚ ਪ੍ਰਭਾਵਸ਼ਾਲੀ ਸ਼ਮੂਲੀਅਤ ਅਗਲੀ ਖ਼ਬਰ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਿਆਂ ਦੀ ਬਰਾਮਦਗੀ ਤੇ ਤਸਕਰਾਂ ਦੀ ਗ੍ਰਿਫ਼ਤਾਰੀ ’ਚ ਅੰਮ੍ਰਿਤਸਰ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।