ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਸੂਬੇ ਨੂੰ ਨਸ਼ਾ ਮੁਕਤ ਸੂਬਾ ਬਣਾਵੇਗੀ-ਚਾਟੀਵਿੰਡ
ਕਿਹਾ-ਵੱਡੀ ਗਿਣਤੀ ’ਚ ਲੋਕ ਪਾਰਟੀ ’ਚ ਕਰ ਰਹੇ ਸ਼ਮੂਲੀਅਤ ਚੱਬਾ, 1 ਅਗਸਤ (ਜੱਸਾ ਅਨਜਾਣ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਧਾਨ ਸਭਾ ਹਲਕਾ ਦੱਖਣੀ ਦੇ ਸੇਵਾਦਾਰ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਨੇ ਇਕ ਮੁਲਾਕਾਤ ਦੌਰਾਨ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੀਆਂ ਹੁਣ ਤੱਕ ਸੱਤਾ ‘ਤੇ ਰਾਜ ਕਰਨ ਵਾਲੀਆਂ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਜਿਸ ਕਾਰਨ ਪੰਜਾਬ ਦੀ ਜਨਤਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਮੁੱਖ ਆਗੂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਸੂਬੇ ਦੇ ਸਮੂਹ ਹਲਕਿਆਂ ਤੋਂ ਚੋਣਾਂ ਵਿਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਦੇ ਹੱਕ ਵਿਚ ਵੋਟ ਰੂਪੀ ਫਤਵਾ ਦੇ ਕੇ ਸਰਕਾਰ ਬਣਾਉਣਗੇ। ਚਾਟੀਵਿੰਡ ਨੇ ਕਿਹਾ ਕਿ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਲੋਕ ਵਾਰਿਸ ਪੰਜਾਬ ਦੀ ਪਾਰਟੀ ‘ਚ ਵੱਡੀ ਪੱਧਰ ਤੇ ਸ਼ਮੂਲੀਅਤ ਕਰ ਰਹੇ ਹਨ।
ਕਿਹਾ-ਵੱਡੀ ਗਿਣਤੀ ’ਚ ਲੋਕ ਪਾਰਟੀ ’ਚ ਕਰ ਰਹੇ ਸ਼ਮੂਲੀਅਤ ਚੱਬਾ, 1 ਅਗਸਤ (ਜੱਸਾ ਅਨਜਾਣ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਧਾਨ ਸਭਾ ਹਲਕਾ ਦੱਖਣੀ ਦੇ ਸੇਵਾਦਾਰ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਨੇ ਇਕ ਮੁਲਾਕਾਤ ਦੌਰਾਨ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੀਆਂ ਹੁਣ ਤੱਕ ਸੱਤਾ ‘ਤੇ ਰਾਜ ਕਰਨ ਵਾਲੀਆਂ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਜਿਸ ਕਾਰਨ ਪੰਜਾਬ ਦੀ ਜਨਤਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਮੁੱਖ ਆਗੂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਸੂਬੇ ਦੇ ਸਮੂਹ ਹਲਕਿਆਂ ਤੋਂ ਚੋਣਾਂ ਵਿਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਦੇ ਹੱਕ ਵਿਚ ਵੋਟ ਰੂਪੀ ਫਤਵਾ ਦੇ ਕੇ ਸਰਕਾਰ ਬਣਾਉਣਗੇ। ਚਾਟੀਵਿੰਡ ਨੇ ਕਿਹਾ ਕਿ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਲੋਕ ਵਾਰਿਸ ਪੰਜਾਬ ਦੀ ਪਾਰਟੀ ‘ਚ ਵੱਡੀ ਪੱਧਰ ਤੇ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਵਿਚ ਹਲਕਾ ਦੱਖਣੀ ‘ਚ ਹੋਏ ਵਿਸ਼ਾਲ ਜਨਤਕ ਇਕੱਠਾਂ ਨੇ ਸਿੱਧ ਕਰ ਦਿੱਤਾ ਕਿ ਲੋਕ ਪੰਜਾਬ ਦੀ ਵਾਗਡੋਰ ਵਾਰਿਸ ਪੰਜਾਬ ਦੇ ਪਾਰਟੀ ਨੂੰ ਸੌਂਪਣਾ ਚਾਹੁੰਦੇ ਹਨ। ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਹਰ ਨਗਰ ਵਿਚ ਨਸ਼ਾ ਵੱਡੇ ਪੱਧਰ ’ਤੇ ਪੈਰ ਜਮ੍ਹਾ ਚੁੱਕਾ ਹੈ। ਸਾਡੀ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਵਾਂਗੇ।