02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜੰਡਿਆਲਾ ਗੁਰੂ ਵਿਖੇ ਤੀਆਂ ਦੇ ਤਿਉਹਾਰ ਦੀਆਂ ਲੱਗੀਆਂ ਰੌਣਕਾਂ

ਜੰਡਿਆਲਾ ਗੁਰੂ, 1 ਅਗਸਤ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)- ਹਲਕਾ ਜੰਡਿਆਲਾ ਗੁਰੂ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਪਣੇ ਪਰਿਵਾਰ ਵਲੋਂ ਕਰਵਾਏ ਸਮਾਗਮ ਵਿਚ ਹਿੱਸਾ ਲੈਂਦੇ ਹੋਏ। ਤਸਵੀਰ:- ਅੰਮ੍ਰਿਤ ਪਾਲ ਸਿੰਘ 02-08-2026
ਜੰਡਿਆਲਾ ਗੁਰੂ, 1 ਅਗਸਤ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)- ਹਲਕਾ ਜੰਡਿਆਲਾ ਗੁਰੂ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਪਰਿਵਾਰ ਵਲੋਂ ਤੀਆਂ ਦੇ ਤਿਉਹਾਰ ਮੌਕੇ ਜੰਡਿਆਲਾ ਗੁਰੂ ਦੇ ਜੈ ਰਿਜ਼ੋਰਟ ਵਿਖੇ ‘ਰੌਣਕ ਤ੍ਰਿੰਜਣਾਂ ਦੀ’ ਸਮਾਗਮ ਕਰਵਾਇਆ ਗਿਆ । ਸਮਾਗਮ ਨੂੰ ਸਫਲ ਬਣਾਉਣ ਵਿਚ ਕੈਬਨਿਟ ਮੰਤਰੀ ਦੀ ਮਾਤਾ ਸ੍ਰੀਮਤੀ ਸੁਰਿੰਦਰ ਕੌਰ, ਪਤਨੀ ਸ੍ਰੀਮਤੀ ਸੁਹਿੰਦਰ ਕੌਰ ਅਤੇ ਉਨ੍ਹਾਂ ਦੀ ਧੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਪ੍ਰਸਿੱਧ ਪੰਜਾਬੀ ਲੋਕ ਗਾਇਕਾ ਗਲੋਰੀ ਬਾਵਾ ਨੇ ਆਪਣੇ ਲੋਕ ਗੀਤਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਸਮਾਗਮ ਨੂੰ ਚਾਰ ਚੰਨ ਲਗਾ ਦਿੱਤੇ । ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਮੂਹ ਪੰਜਾਬ ਵਾਸੀਆਂ, ਖਾਸ ਕਰਕੇ ਮਾਤਾਵਾਂ, ਭੈਣਾਂ ਅਤੇ ਧੀਆਂ ਨੂੰ ਤੀਆਂ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ । ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰਾਂ ਰਾਹੀਂ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਿਆ ਜਾ ਸਕਦਾ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਸੂਬੇ ਦੀਆਂ ਕਰੀਬ 40 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿਚ ਸਹਾਇਤਾ ਰਾਸ਼ੀ ਟ੍ਰਾਂਸਫਰ ਕੀਤੀ ਗਈ ਹੈ । ਸਮਾਗਮ ਦੌਰਾਨ ਮਹਿਲਾਵਾਂ ਨੇ ਗਿੱਧਾ, ਲੋਕ ਨਾਚ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈ ਕੇ ਤੀਆਂ ਦੇ ਤਿਉਹਾਰ ਨੂੰ ਯਾਦਗਾਰੀ ਬਣਾਇਆ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਕੂਲਾਂ ’ਚ ਕਰਵਾਏ ਜਾ ਰਹੇ ਧਾਰਮਿਕ ਪ੍ਰੋਗਰਾਮ ਅਗਲੀ ਖ਼ਬਰ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਸਬ-ਡਵੀਜ਼ਨ ਰਾਜਾਸਾਂਸੀ ਦੇ ਡੀ.ਐੱਸ.ਪੀ. ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।