ਹੋਟਲ ’ਚ ਨਾਬਾਲਗਾ ਨਾਲ ਜਬਰ ਜਨਾਹ
ਅੰਮ੍ਰਿਤਸਰ, 2 ਅਗਸਤ (ਹਰਮਿੰਦਰ ਸਿੰਘ)- ਪੁਰਾਣੇ ਸ਼ਹਿਰ ਦੀ ਹਦੂਦ ਅੰਦਰ ਇਕ ਹੋਟਲ ’ਚ 14 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਉਣ ‘ਤੇ ਥਾਣਾ ਬੀ ਡਵੀਜਨ ਦੀ ਪੁਲਿਸ ਨੇ ਹਰਕਤ ਵਿਚ ਆਉਂਦੇ ਹੋਏ ਕਥਿਤ ਦੋਸ਼ੀ ਵਿਸ਼ਾਲਜੀਤ ਸਿੰਘ ਅਤੇ ਹੋਟਲ ਦੇ ਮਾਲਕ ਨੂੰ ਹਿਰਾਸਤ ‘ਚ ਲੈ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ 21-22 ਸਾਲ ਦਾ ਲੜਕਾ ਵਿਸ਼ਾਲਜੀਤ ਸਿੰਘ ਵਲੋਂ 14 ਸਾਲ ਦੀ ਇਕ ਨਾਬਾਲਗ ਲੜਕੀ ਨੂੰ ਇਕ ਹੋਟਲ ਵਿਚ ਲੈ ਕੇ ਆਇਆ ਅਤੇ ਉਸ ਨਾਲ ਜਬਰ ਜਨਾਹ ਕੀਤਾ।
ਅਜੀਤ ਡੈਸਕ
03-08-2026