03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਖੂਨਦਾਨ ਕੈਂਪ ਪ੍ਰਤੀ ਨੌਜਵਾਨਾਂ ’ਚ ਭਾਰੀ ਉਤਸ਼ਾਹ- ਜਸਕੀਰਤ ਸਿੰਘ ਸੁਲਤਾਨਵਿੰਡ

ਮਾਨਾਂਵਾਲਾ, 2 ਅਗਸਤ (ਗੁਰਦੀਪ ਸਿੰਘ ਨਾਗੀ)- ਪਿੰਗਲਵਾੜਾ ਸੰਸਥਾ ਦੇ ਬਾਨੀ ਤੇ ਮਾਨਵਤਾ ਦੀ ਸੇਵਾ ਦੀ ਅਲਖ ਜਗਾਉਣ ਵਾਲੇ ਯੁੱਗਪੁਰਸ਼ ਭਗਤ ਪੂਰਨ ਸਿੰਘ ਦੀ 33ਵੀਂ ਬਰਸੀ ਮੌਕੇ 3 ਅਗਸਤ ਨੂੰ ਪਿੰਗਲਵਾੜਾ ਸੰਸਥਾ ਦੇ ਮਾਨਾਂਵਾਲਾ ਕੈਂਪਸ ਵਿਖੇ ਲਗਾਏ ਜਾ ਰਹੇ ਖੂਨਦਾਨ ਕੈਂਪ ਵਿਚ ਪੰਜਾਬ ਯੂਥ ਫੋਰਮ ਦੇ ਨੌਜਵਾਨਾਂ ਵਲੋਂ ਹਰ ਸਾਲ ਦੀ ਤਰ੍ਹਾਂ ਵੱਡਾ ਯੋਗਦਾਨ ਪਾਇਆ ਜਾਵੇਗਾ| ਇਹ ਪ੍ਰਗਟਾਵਾ ਪੰਜਾਬ ਯੂਥ ਫੋਰਮ ਦੇ ਕੌਮੀ ਪ੍ਰਧਾਨ ਜਸਕੀਰਤ ਸਿੰਘ ਸੁਲਤਾਨਵਿੰਡ ਨੇ ਗੱਲਬਾਤ ਕਰਦਿਆਂ ਕੀਤਾ| ਉਨ੍ਹਾਂ ਕਿਹਾ ਕਿ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵਲੋਂ ਭਗਤ ਪੂਰਨ ਸਿੰਘ ਦੀ ਸੋਚ ’ਤੇ ਪਹਿਰਾ ਦਿੰਦਿਆਂ ਕੀਤੀ ਜਾ ਰਹੀ ਮਾਨਵਤਾ ਦੀ ਸੇਵਾ ਦੌਰਾਨ ਪਿੰਗਲਵਾੜਾ ਵਿਚ ਪੁੱਜਦੇ ਲਾਵਾਰਿਸ ਮਰੀਜਾਂ ਤੇ ਅਪਾਹਜਾਂ ਨੂੰ ਬਚਾਉਣ ਲੋੜੀਂਦੇ ਖੂਨ ਦੀ ਜਰੂਰਤ ਨੂੰ ਪੂਰਾ ਕਰਨ ਵਾਲੇ ਹਰ ਸਾਲ ਇਕ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ, ਜਿਸ ਵਿਚ ਪੰਜਾਬ ਯੂਥ ਫੋਰਮ ਤੇ ਸਹਿਯੋਗੀ ਜਥੇਬੰਦੀਆਂ ਵਲੋਂ ਨੌਜਵਾਨਾਂ ਨੂੰ ਖੂਨਦਾਨ ਕਰਨ ਵਾਸਤੇ ਪ੍ਰੇਰਿਤ ਕੀਤਾ ਜਾਂਦਾ ਹੈ।

ਅਜੀਤ ਡੈਸਕ 03-08-2026

ਪਿਛਲੀ ਖ਼ਬਰ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਦੇ ਸਮਾਗਮ ਅੱਜ ਤੋਂ ਅਗਲੀ ਖ਼ਬਰ ਸਬਜ਼ੀ ਮੰਡੀ ਵੱਲ੍ਹਾ ਦੇ ਹਾਲਾਤ ਬਣੇ ਬਦ ਤੋਂ ਬਦਤਰ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।