04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਬਰਨਾਲਾ ਸਫ਼ਾਈ ਸੇਵਕਾਂ ਦੇ ਹੱਕ ’ਚ ਚੱਲ ਰਹੇ ਰੋਸ ਧਰਨੇ ’ਚ ਰਿੰਕੂ ਨਰੂਲਾ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ 3 ਅਗਸਤ (ਰੇਸ਼ਮ ਸਿੰਘ )-ਬਰਨਾਲਾ ਵਿਚ ਵਾਲਮੀਕਿ ਸਮਾਜ ਦੇ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਭੰਡਾਰੀ ਪੁਲ ‘ਤੇ ਭਾਰਤੀ ਮੂਲ ਨਿਵਾਸੀ ਮੁਕਤੀ ਮੋਰਚਾ ਅਤੇ ਸੰਤ ਮਲਕੀਅਤ ਨਾਥ ਵਾਲਮੀਕਿ ਸਮਾਜ ਵਲੋਂ ਲਗਾਏ ਗਏ ਧਰਨੇ ‘ਚ ਅੱਜ ਕਾਂਗਰਸ ਦੇ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ਼ ਜਗਦੀਪ ਸਿੰਘ ਰਿੰਕੂ ਨਰੂਲਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਧਰਨੇ ਵਿਚ ਸ਼ਾਮਿਲ ਹੋ ਕੇ ਵਾਲਮੀਕੀ ਸਮਾਜ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੰਘਰਸ਼ ਵਿਚ ਸਮਰਥਣ ਦੇਣ ਦਾ ਐਲਾਨ ਕੀਤਾ।

ਅਜੀਤ ਡੈਸਕ 04-08-2026
ਅੰਮ੍ਰਿਤਸਰ 3 ਅਗਸਤ (ਰੇਸ਼ਮ ਸਿੰਘ )-ਬਰਨਾਲਾ ਵਿਚ ਵਾਲਮੀਕਿ ਸਮਾਜ ਦੇ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਭੰਡਾਰੀ ਪੁਲ ‘ਤੇ ਭਾਰਤੀ ਮੂਲ ਨਿਵਾਸੀ ਮੁਕਤੀ ਮੋਰਚਾ ਅਤੇ ਸੰਤ ਮਲਕੀਅਤ ਨਾਥ ਵਾਲਮੀਕਿ ਸਮਾਜ ਵਲੋਂ ਲਗਾਏ ਗਏ ਧਰਨੇ ‘ਚ ਅੱਜ ਕਾਂਗਰਸ ਦੇ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ਼ ਜਗਦੀਪ ਸਿੰਘ ਰਿੰਕੂ ਨਰੂਲਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਧਰਨੇ ਵਿਚ ਸ਼ਾਮਿਲ ਹੋ ਕੇ ਵਾਲਮੀਕੀ ਸਮਾਜ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੰਘਰਸ਼ ਵਿਚ ਸਮਰਥਣ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸ: ਰਿੰਕੂ ਨਰੂਲਾ ਨੇ ਕਿਹਾ ਕਿ ਬਰਨਾਲਾ ਵਿਚ ਸਫਾਈ ਕਰਮਚਾਰੀਆਂ ਅਤੇ ਵਾਲਮੀਕਿ ਸਮਾਜ ‘ਤੇ ਹੋਇਆ ਲਾਠੀਚਾਰਜ ਬੇਹੱਦ ਨਿੰਦਣਯੋਗ ਹੈ। ਸ਼ਾਂਤਮਈ ਢੰਗ ਨਾਲ ਆਪਣੀਆਂ ਹੱਕੀ ਮੰਗਾਂ ਰੱਖ ਰਹੇ ਲੋਕਾਂ ‘ਤੇ ਤਾਕਤ ਦੀ ਵਰਤੋਂ ਕਰਨਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਦੇਰੀ ਕਰਨ ਦੀ ਬਜਾਏ ਤੁਰੰਤ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਦੱਬੇ-ਕੁਚਲੇ ਵਰਗਾਂ ਦੀ ਆਵਾਜ਼ ਬਣੀ ਹੈ ਅਤੇ ਵਾਲਮੀਕਿ ਸਮਾਜ ਦੇ ਹੱਕਾਂ ਲਈ ਅੱਗੇ ਵੀ ਹਰ ਪੱਧਰ ‘ਤੇ ਲੜਾਈ ਲੜੇਗੀ।
ਪਿਛਲੀ ਖ਼ਬਰ ਭਾਰਤੀਯ ਡਾਕ ਵਿਭਾਗ ਦੇ ਨਿੱਜੀਕਰਨ ਦੇ ਵਿਰੋਧ ’ਚ ਹੜਤਾਲ ਦੀ ਚਿਤਾਵਨੀ ਅਗਲੀ ਖ਼ਬਰ ਇਨਰਵੀਲ੍ਹ ਕਲੱਬ ਨੇ ਦੋ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਕੀਤੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।