04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਲਵਪ੍ਰੀਤ ਸਿੰਘ ਦਾ ਅੱਜ ਰਾਜਾਸਾਂਸੀ ਹਵਾਈ ਅੱਡੇ ’ਤੇ ਹੋਵੇਗਾ ਸਵਾਗਤ ਲਵਪ੍ਰੀਤ ਸਿੰਘ ਦੇ ਸਵਾਗਤ ਅਤੇ ਉਨ੍ਹਾਂ ਨੂੰ ਜੀ ਆਇਆਂ ਕਹਿਣ ਲਈ ਇਲਾਕਾ ਵਾਸੀਆਂ ਵਿਚ ਭਾਰੀ ਉਤਸ਼ਾਹ

ਅਜਨਾਲਾ/ਰਾਜਾਸਾਂਸੀ, 3 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਗਲਾਸਗੋ ਵਿਖੇ ਹੋ ਰਹੀਆਂ ਰਾਸ਼ਟਰਮੰਡਲ ਖੇਡਾਂ 2026 ਵਿਚ ਭਾਰ ਤੋਲਕ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਪ੍ਰਸਿੱਧ ਖਿਡਾਰੀ ਲਵਪ੍ਰੀਤ ਸਿੰਘ ਬੱਲ ਦੀ ਪੰਜਾਬ ਵਾਪਸੀ ‘ਤੇ ਅੱਜ 4 ਅਗਸਤ ਨੂੰ ਦੁਪਹਿਰ ਲਗਭਗ 12 ਵਜੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਜੁਗਰਾਜ ਸਿੰਘ ਬੱਲ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਅਤੇ ਖੇਡ ਪ੍ਰੇਮੀਆਂ ਵਿਚ ਲਵਪ੍ਰੀਤ ਸਿੰਘ ਦੀ ਇਸ ਇਤਿਹਾਸਕ ਪ੍ਰਾਪਤੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ।

ਅਜੀਤ ਡੈਸਕ 04-08-2026
ਅਜਨਾਲਾ/ਰਾਜਾਸਾਂਸੀ, 3 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਗਲਾਸਗੋ ਵਿਖੇ ਹੋ ਰਹੀਆਂ ਰਾਸ਼ਟਰਮੰਡਲ ਖੇਡਾਂ 2026 ਵਿਚ ਭਾਰ ਤੋਲਕ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਪ੍ਰਸਿੱਧ ਖਿਡਾਰੀ ਲਵਪ੍ਰੀਤ ਸਿੰਘ ਬੱਲ ਦੀ ਪੰਜਾਬ ਵਾਪਸੀ ‘ਤੇ ਅੱਜ 4 ਅਗਸਤ ਨੂੰ ਦੁਪਹਿਰ ਲਗਭਗ 12 ਵਜੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਜੁਗਰਾਜ ਸਿੰਘ ਬੱਲ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਅਤੇ ਖੇਡ ਪ੍ਰੇਮੀਆਂ ਵਿਚ ਲਵਪ੍ਰੀਤ ਸਿੰਘ ਦੀ ਇਸ ਇਤਿਹਾਸਕ ਪ੍ਰਾਪਤੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਲਵਪ੍ਰੀਤ ਸਿੰਘ ਨੇ ਚਾਂਦੀ ਦਾ ਤਗਮਾ ਜਿੱਤ ਕੇ ਨਾ ਸਿਰਫ਼ ਆਪਣੇ ਪਰਿਵਾਰ ਅਤੇ ਪੰਜਾਬ, ਸਗੋਂ ਪੂਰੇ ਭਾਰਤ ਦਾ ਮਾਣ ਵਧਾਇਆ ਹੈ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਣਮੱਤੇ ਪਲ ਦੇ ਗਵਾਹ ਬਣਨ ਲਈ ਵੱਧ ਤੋਂ ਵੱਧ ਗਿਣਤੀ ਵਿਚ ਹਵਾਈ ਅੱਡੇ ‘ਤੇ ਪਹੁੰਚਣ।
ਪਿਛਲੀ ਖ਼ਬਰ ਐਨ.ਸੀ.ਸੀ. ਕੈਡਿਟਾਂ ਵਲੋਂ ‘ਇਕ ਵਿਦਿਆਰਥੀ-ਇੱਕ ਰੁੱਖ’ ਦੇ ਸੰਦੇਸ਼ ਨਾਲ ਵਾਤਾਵਰਨ ਦੀ ਰੱਖਿਆ ਲਈ ਕੈਂਪ ਅਗਲੀ ਖ਼ਬਰ ਮਜੀਠਾ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੇ ਅਦਾਲਤ ਦਾ ਭਗੌੜਾ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।