05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਭਾਰੀ ਬਾਰਿਸ਼ ਕਾਰਨ ਘਰ ਦੀ ਛੱਤ ਡਿਗੀ, ਵਾਲ-ਵਾਲ ਬਚਿਆ ਪਰਿਵਾਰ

ਜੈਂਤੀਪੁਰ, 4 ਅਗਸਤ (ਭੁਪਿੰਦਰ ਸਿੰਘ ਗਿੱਲ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਹੋ ਰਹੀ ਭਾਰੀ ਬਾਰਿਸ਼ ਨੇ ਏਨਾ ਭਿਆਨਕ ਰੂਪ ਧਾਰਨ ਕਰ ਲਿਆ ਹੈ ਕਿ ਸਾਰੇ ਪਾਸੇ ਭਾਰੀ ਮੀਂਹ ਕਾਰਨ ਕੱਚੇ ਘਰਾਂ ‘ਚ ਰਹਿਣ ਵਾਲੇ ਲੋਕਾਂ ਦਾ ਬਹੁਤ ਬੁਰਾ ਹਾਲ ਹੋ ਗਿਆ ਹੈ। ਮਜੀਠਾ ਹਲਕੇ ਦੇ ਪਿੰਡ ਸਹਿਣੇਵਾਲੀ ਦੇ ਵਸਨੀਕ ਪ੍ਰੇਮ ਸਿੰਘ ਪੁੱਤਰ ਗਿਆਨ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਅਸੀਂ ਆਪਣੇ ਪਰਿਵਾਰ ਸਮੇਤ ਸੁੱਤੇ ਪਏ ਸਨ ਤੇ ਰਾਤ ਸਮੇਂ ਅਚਾਨਕ ਘਰ ਦੀ ਛੱਤ ਡਿੱਗਣ ਕਾਰਨ ਸਾਡਾ ਕਾਫੀ ਨੁਕਸਾਨ ਹੋ ਗਿਆ ਹੈ ਪ੍ਰਮਾਤਮਾ ਦਾ ਸ਼ੁਕਰ ਹੈ ਕਿ ਸਾਡੇ ਜੀਅ ਬਚ ਗਏ ।

ਅਜੀਤ ਡੈਸਕ 05-08-2026
ਜੈਂਤੀਪੁਰ, 4 ਅਗਸਤ (ਭੁਪਿੰਦਰ ਸਿੰਘ ਗਿੱਲ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਹੋ ਰਹੀ ਭਾਰੀ ਬਾਰਿਸ਼ ਨੇ ਏਨਾ ਭਿਆਨਕ ਰੂਪ ਧਾਰਨ ਕਰ ਲਿਆ ਹੈ ਕਿ ਸਾਰੇ ਪਾਸੇ ਭਾਰੀ ਮੀਂਹ ਕਾਰਨ ਕੱਚੇ ਘਰਾਂ ‘ਚ ਰਹਿਣ ਵਾਲੇ ਲੋਕਾਂ ਦਾ ਬਹੁਤ ਬੁਰਾ ਹਾਲ ਹੋ ਗਿਆ ਹੈ। ਮਜੀਠਾ ਹਲਕੇ ਦੇ ਪਿੰਡ ਸਹਿਣੇਵਾਲੀ ਦੇ ਵਸਨੀਕ ਪ੍ਰੇਮ ਸਿੰਘ ਪੁੱਤਰ ਗਿਆਨ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਅਸੀਂ ਆਪਣੇ ਪਰਿਵਾਰ ਸਮੇਤ ਸੁੱਤੇ ਪਏ ਸਨ ਤੇ ਰਾਤ ਸਮੇਂ ਅਚਾਨਕ ਘਰ ਦੀ ਛੱਤ ਡਿੱਗਣ ਕਾਰਨ ਸਾਡਾ ਕਾਫੀ ਨੁਕਸਾਨ ਹੋ ਗਿਆ ਹੈ ਪ੍ਰਮਾਤਮਾ ਦਾ ਸ਼ੁਕਰ ਹੈ ਕਿ ਸਾਡੇ ਜੀਅ ਬਚ ਗਏ । ਪਰਿਵਾਰ ਨੇ ਦੱਸਿਆ ਕਿ ਅਸੀਂ ਬਾਕੀ ਰਾਤ ਖੁੱਲ੍ਹੇ ਅਸਮਾਨ ਥੱਲੇ ਬੈਠ ਕੇ ਕੱਟੀ ਹੈ, ਪਿੰਡ ਵਾਸੀਆਂ ਨੇ ਕਿਹਾ ਕਿ ਸਰਕਾਰ ਗਰੀਬ ਪਰਿਵਾਰ ਦੀ ਸਾਰ ਲਵੇ ਤਾਂ ਜੋ ਉਹ ਆਪਣੇ ਪਰਿਵਾਰ ਦਾ ਦੁਬਾਰਾ ਗੁਜਰ ਕਰ ਸਕਣ । ਇਸ ਮੌਕੇ ਪਿੰਡ ਦੀ ਸਰਪੰਚ ਰਜਵਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਅਸੀਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੇ ਰਾਹੀਂ ਸਰਕਾਰ ਵਲੋਂ ਬਣਦੀ ਮਦਦ ਕਰਵਾਵਾਂਗੇ ।
ਪਿਛਲੀ ਖ਼ਬਰ ‘ਆਪ’ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾਈਆਂ ਜਾਣਗੀਆਂ-ਨਰਾਇਣਪੁਰਾ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ‘ਪੀ. ਐੱਚ. ਡੀ. ਫ਼ਾਰ ਐਗਜ਼ੀਕਿਊਟਿਵਜ਼’ ਪ੍ਰੋਗਰਾਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।