05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

‘ਆਪ’ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾਈਆਂ ਜਾਣਗੀਆਂ-ਨਰਾਇਣਪੁਰਾ

ਮਾਨਾਂਵਾਲਾ, 4 ਅਗਸਤ (ਗੁਰਦੀਪ ਸਿੰਘ ਨਾਗੀ)-ਪੰਜਾਬ ‘ਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੇ ਮਕਸਦ ਨਾਲ ਸੂਬਾ ਸਰਕਾਰ ਦੀਆਂ ਨੀਤੀਆਂ ਘਰ ਪਹੁੰਚਾਈਆਂ ਜਾਣਗੀਆਂ। ਇਹ ਪ੍ਰਗਟਾਵਾ ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵੰਤ ਸਿੰਘ ਨਰਾਇਣਪੁਰ ਨੇ ਹਲਕਾ ਅਟਾਰੀ ਦੇ ਪਿੰਡ ਝੀਤਾ ਕਲਾਂ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ।

ਹਲਕਾ ਅਟਾਰੀ ਦੇ ਪਿੰਡ ਝੀਤਾ ਕਲਾਂ ਵਿਖੇ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਨਰਾਇਣਪੁਰ ਦੀ ਅਗਵਾਈ ਵਿਖੇ ਹੋਈ ਮੀਟਿੰਗ ਦੌਰਾਨ ਵਿਸ਼ਾਲ ਇਕੱਠ। ਤਸਵੀਰ : ਗੁਰਦੀਪ ਸਿੰਘ ਨਾਗੀ 05-08-2026
ਮਾਨਾਂਵਾਲਾ, 4 ਅਗਸਤ (ਗੁਰਦੀਪ ਸਿੰਘ ਨਾਗੀ)-ਪੰਜਾਬ ‘ਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੇ ਮਕਸਦ ਨਾਲ ਸੂਬਾ ਸਰਕਾਰ ਦੀਆਂ ਨੀਤੀਆਂ ਘਰ ਪਹੁੰਚਾਈਆਂ ਜਾਣਗੀਆਂ। ਇਹ ਪ੍ਰਗਟਾਵਾ ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵੰਤ ਸਿੰਘ ਨਰਾਇਣਪੁਰ ਨੇ ਹਲਕਾ ਅਟਾਰੀ ਦੇ ਪਿੰਡ ਝੀਤਾ ਕਲਾਂ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾ ਕੇ ਲੋਕਾਂ ਦੇ ਦਿਲ ਜਿੱਤ ਲਏ ਹਨ ਅਤੇ ਜਿੰਨੇ ਕੰਮ ਮੌਜੂਦਾ ਸਰਕਾਰ ਨੇ ਕਰ ਦਿੱਤੇ ਹਨ, ਉਨ੍ਹਾਂ ਬਾਰੇ ਪਹਿਲੀਆਂ ਸਰਕਾਰਾਂ ਨੇ ਕਦੇ ਪਹਿਲਾਂ ਸੋਚਿਆ ਵੀ ਨਹੀਂ ਸੀ, ਜਿਸ ਕਰਕੇ ਹਲਕਾ ਅਟਾਰੀ ਵਿਚ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਸਰਪੰਚ ਚੇਤ ਸਿੰਘ ਵਾਲਾ, ਗੁਰਵਿੰਦਰ ਸਿੰਘ, ਹਰਜਿੰਦਰ ਸਿੰਘ ਜਿੰਦਾ, ਗੁਰਪ੍ਰੀਤ ਸਿੰਘ ਗੋਗਾ, ਸੁਰਜੀਤ ਸਿੰਘ, ਸੰਦੀਪ ਸਿੰਘ ਮਿੱਠਾ, ਸਰਵਨ ਸਿੰਘ, ਇੰਦਰਜੀਤ ਸਿੰਘ, ਜਗਰੂਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਇਲਾਕਿਆਂ ’ਚ ਪਿਆ ਭਾਰੀ ਮੀਂਹ ਅਗਲੀ ਖ਼ਬਰ ਭਾਰੀ ਬਾਰਿਸ਼ ਕਾਰਨ ਘਰ ਦੀ ਛੱਤ ਡਿਗੀ, ਵਾਲ-ਵਾਲ ਬਚਿਆ ਪਰਿਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।