ਸ਼ਹੀਦ ਭਾਈ ਖਾਲੜਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ‘ਫਖ਼ਰ-ਏ-ਕੌਮ’ ਐਵਾਰਡ ਦਿੱਤਾ ਜਾਵੇ-ਸੋਢੀ
ਅੰਮ੍ਰਿਤਸਰ, 5 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਬੁਲਾਰੇ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਹੈ ਕਿ 1990 ਦੇ ਦਹਾਕੇ ਵਿਚ ਮਨੁੱਖੀ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਅਦੁੱਤੀ ਘਾਲਣਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਤੀ ਮਹਾਨ ਸ਼ਹਾਦਤ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ‘ਫਖ਼ਰ-ਏ-ਕੌਮ’ ਐਵਾਰਡ ਦਿੱਤਾ ਜਾਵੇ । ਪਾਰਟੀ ਦੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵਲੋਂ ਜਾਰੀ ਬਿਆਨ ਵਿਚ ਸ: ਸੋਢੀ ਨੇ ਕਿਹਾ ਕਿ ਪੰਜਾਬ ਅੰਦਰ ਬੇਗੁਨਾਹ ਸਿੱਖ ਨੌਜਵਾਨਾਂ ਦੇ ਖ਼ੂਨ ਦੀ ਹੋਲੀ ਖੇਡੀ ਗਈ ਅਤੇ ਇਹ ਭਿਆਨਕ ਦੌਰ 1995 ਤੱਕ ਨਿਰੰਤਰ ਜਾਰੀ ਰਿਹਾ।
ਅਜੀਤ ਡੈਸਕ
06-08-2026