06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਰਾਜਾਸਾਂਸੀ ਪੁਲਿਸ ਵਲੋਂ 4 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਵਿਅਕਤੀ ਕਾਬੂ

ਅਜਨਾਲਾ/ਰਾਜਾਸਾਂਸੀ, 5 (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 4 ਕਰੋੜ ਰੁਪਏ ਮੁੱਲ ਦੀ 800 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ । ਡੀ.

ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਹੈਰੋਇਨ ਬਰਾਮਦਗੀ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਾਲ ਖੜ੍ਹੇ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਤੇ ਹੋਰ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ 06-08-2026
ਅਜਨਾਲਾ/ਰਾਜਾਸਾਂਸੀ, 5 (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 4 ਕਰੋੜ ਰੁਪਏ ਮੁੱਲ ਦੀ 800 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ । ਡੀ.ਐੱਸ.ਪੀ. ਰਾਜਾਸਾਂਸੀ ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਏ.ਐੱਸ.ਆਈ. ਹਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸੰਬੰਧ ’ਚ ਪਿੰਡ ਤੋਲਾਨੰਗਲ ਪੁੱਜੀ ਤਾਂ ਮੁਖ਼ਬਰ ਦੀ ਇਤਲਾਹ ਦਿੱਤੀ ਕਿ ਸੁਖਚੈਨ ਸਿੰਘ ਜੋ ਕਿ ਭਾਰੀ ਮਾਤਰਾ ਵਿਚ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਹੈਰੋਇਨ ਲੈਣ ਲਈ ਕਿਸੇ ਪਿੰਡ ਵਿਚ ਗਿਆ ਹੋਇਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਇਹ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਕਰਕੇ ਸੁਖਚੈਨ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 800 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਅੱਗੇ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਸੁਖਚੈਨ ਸਿੰਘ ਉਰਫ਼ ਕਾਲਾ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਝੰਜੋਟੀ ਖ਼ਿਲਾਫ਼ ਥਾਣਾ ਰਾਜਾਸਾਂਸੀ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਇਸ ਮੌਕੇ ਐੱਸ.ਐੱਚ.ਓ. ਸਬ-ਇੰਸ: ਗੁਰਪ੍ਰੀਤ ਸਿੰਘ ਅਤੇ ਏ.ਐੱਸ.ਆਈ. ਹਰਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਨਿਵਾਸਲੂ ਨੇ ਮੰਨਾ ਦਾ ਪੰਜਾਬ ਪ੍ਰਦੇਸ਼ ਸਕੱਤਰ ਨਿਯੁਕਤ ਹੋਣ ’ਤੇ ਮੂੰਹ ਮਿੱਠਾ ਕਰਵਾਇਆ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਿਕ ਵਲੋਂ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।